ਦਸੂਹਾ ਨੇੜੇ ਸੜਕ ਹਾਦਸੇ ਮਾਂ-ਪੁੱਤਰ ਦੀ ਮੌਤ; ਪਿਤਾ ਤੇ ਧੀ ਗੰਭੀਰ ਜ਼ਖਮੀ, ਪੁਲਿਸ ਕਰ ਰਹੀ ਜਾਂਚ

0
55

ਹੁਸ਼ਿਆਰਪੁਰ ਦੇ ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਂ ਤੇ ਉਸ ਦੇ 4 ਸਾਲਾ ਬੱਚੇ ਦੀ ਮੌਤ ਹੋ ਗਈ। ਇਹ ਹਾਦਸਾ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਐ। ਪਰਵਾਰ ਦੇ ਮੁਖੀਆਂ ਦੀ ਪਛਾਣ ਸ਼ਕਤੀ ਸਿੰਘ ਵਜੋਂ ਹੋਈ ਐ ਜੋ ਫੌਜ ਵਿੱਚ ਨੌਕਰੀ ਕਰਦਾ ਹੈ। ਸ਼ਕਤੀ ਸਿੰਘ ਆਪਣੇ ਪਰਿਵਾਰ ਸਮੇਤ ਜੰਮੂ ਤੋਂ ਘਾਟੂਸ਼ਮ ਜਾ ਰਿਹਾ ਸੀ ਕਿ ਉੱਚੀਬਸੀ ਨੇੜੇ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ। ਇਸ ਭਿਆਨਕ ਹਾਦਸੇ ਵਿੱਚ ਸ਼ਕਤੀ ਦੀ ਪਤਨੀ ਮੀਰਾ ਮਿਨਹਾਸ ਅਤੇ 4 ਸਾਲਾ ਪੁੱਤਰ ਦੀ ਮੌਤ ਹੋ ਗਈ, ਜਦਕਿ ਸ਼ਕਤੀ ਅਤੇ 3 ਸਾਲ ਦੀ ਧੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਪਿਤਾ ਤੇ ਧੀ ਨੂੰ ਤੁਰੰਤ ਦਸੂਹਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here