
ਅੰਮ੍ਰਿਤਸਰ ਦੇ ਵਿਰਾਸਤੀ ਇਲਾਕੇ ‘ਚ ਭਰਾਵਾਂ ਦੇ ਢਾਬੇ ਦੇ ਨੇੜੇ ਇੱਕ ਅਧੂਰੀ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ‘ਚ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਹਾਦਸੇ ਵਿੱਚ ਪਿੰਡ ਲੱਧੇਵਾਲਾ ਦਾ ਰਹਿਣ ਇੱਕ ਮਜ਼ਦੂਰ ਸਰਵਨ ਸਿੰਘ ਜ਼ਖਮੀ ਹੋ ਗਿਆ। ਦਰਬਾਰ ਸਾਹਿਬ ਨੇੜੇ ਯਾਤਰੀਆਂ ਦੀ ਬਹੁਤਾਤ ਵਾਲੇ ਇਲਾਕੇ ਅੰਦਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਮਿਆਰਾਂ ਦੀ ਹੋ ਰਹੀ ਉਲੰਘਣਾ ਤੇ ਸਵਾਰ ਖੜ੍ਹ ਕਰ ਦਿੱਤੇ ਨੇ। ਸਥਾਨਕ ਪ੍ਰਸ਼ਾਸਨ ਨੇ ਜਾਂਚ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਐ।
ਜਾਣਕਾਰੀ ਅਨੁਸਾਰ ਮਜਦੂਰ ਦੀ ਲੱਤ ‘ਚ ਹਲਕੀ ਚੋਟ ਆਈ ਹੈ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਸ ਹਾਦਸੇ ਦੀ ਗੰਭੀਰਤਾ ਇਸ ਗੱਲ ਤੋਂ ਵੀ ਲਗਾਈ ਜਾ ਸਕਦੀ ਹੈ ਕਿ ਇਹ ਥਾਂ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਤੋਂ ਥੋੜੀ ਹੀ ਦੂਰੀ ‘ਤੇ ਸਥਿਤ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਸੈਲਾਨੀ ਆਉਂਦੇ ਹਨ। ਸਥਾਨਕ ਨਿਵਾਸੀ ਸਾਹਿਬ ਸਿੰਘ ਨੇ ਦੱਸਿਆ ਕਿ ਇਮਾਰਤ ਦਾ ਕੰਮ ਲਗਾਤਾਰ ਚਲ ਰਿਹਾ ਸੀ ਪਰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਸੇਫਟੀ ਦਾ ਕੋਈ ਧਿਆਨ ਨਹੀਂ ਸੀ ਰੱਖਿਆ ਜਾ ਰਿਹਾ।
ਪ੍ਰਤੱਖਦਰਸ਼ੀਆਂ ਮੁਤਾਬਕ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਪਰ ਢਹਿਣ ਤੋਂ ਪਹਿਲਾਂ ਕਿਸੇ ਕਿਸਮ ਦੀ ਚੇਤਾਵਨੀ ਜਾਂ ਰੋਕਥਾਮ ਨਹੀਂ ਕੀਤੀ ਗਈ। ਉਧਰ ਸਥਾਨਕ ਪ੍ਰਸ਼ਾਸਨ ਦਾ ਕਹਿਣਾ ਐ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਅਣਦੇਖੀ ਜ਼ਿੰਮੇਵਾਰੀ ਹੋਵੇਗੀ, ਉਸ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨੇ ਇਲਾਕੇ ‘ਚ ਸੁਰੱਖਿਆ ਮਿਆਰਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ, ਖਾਸ ਕਰਕੇ ਇਨ੍ਹਾਂ ਇਲਾਕਿਆਂ ‘ਚ ਜਿੱਥੇ ਰੋਜ਼ਾਨਾ ਹਜ਼ਾਰਾਂ ਲੋਕ ਆਉਂਦੇ ਹਨ।


