ਸੰਗਰੂਰ ਪੁਲਿਸ ਵੱਲੋਂ ਚੰਗੀ ਕਾਰਗੁਜਾਰੀ ਵਾਲੇ ਮੁਲਾਜ਼ਮ ਸਨਮਾਨਤ; ਦੋ ਪੁਲਿਸ ਮੁਲਾਜ਼ਮਾਂ ਨੂੰ ਡੀਜੀਪੀ ਡਿਸਕ ਨਾਲ ਨਿਵਾਜਿਆ

0
35

ਸੰਗਰੂਰ ਪੁਲਿਸ ਵੱਲੋਂ ਆਪਣੇ 29 ਪੁਲਿਸ ਮੁਲਾਜਮਾਂ ਨੂੰ ਚੰਗੀ ਕਾਰਗੁਜਾਰੀ ਬਦਲੇ ਸਨਮਾਨਿਤ ਕੀਤਾ ਗਿਆ ਐ। ਪੁਲਿਸ ਨੇ ਦੋ ਮੁਲਾਜ਼ਮਾਂ ਨੂੰ ਡੀਜੀਪੀ ਡਿਸਕ ਦੇ ਕੇ ਸਨਮਾਨਿਤ ਕੀਤਾ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ  ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਅਸੀਂ ਵਧੀਆ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦਾ ਰਿਕਾਰਡ ਡੀਜੀਪੀ ਨੂੰ ਲਿਖ ਕੇ ਭੇਜਦੇ ਹਾਂ, ਜਿਸ ਦੇ ਆਧਾਰ ਤੇ ਕੁਝ ਰਾਸ਼ੀ ਅਤੇ ਸਨਮਾਨ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਬਾਕੀ ਦੇ ਪੁਲਿਸ ਮੁਲਾਜ਼ਮਾਂ ਵਿੱਚ ਵੀ ਆਪਣੀ ਡਿਊਟੀ ਇਮਾਨਦਾਰੀ ਅਤੇ ਵਧੀਆ ਤਰੀਕੇ ਨਾਲ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ।
ਐਸਐਸਪੀ ਨੇ ਦੱਸਿਆ ਕਿ ਇਹ ਕੋਈ ਜ਼ਰੂਰੀ ਨਹੀਂ ਕਿ ਇੱਕ ਮੁਲਾਜ਼ਮ ਨੂੰ ਇੱਕ ਵਾਰ ਹੀ ਸਨਮਾਨਿਤ ਕੀਤਾ ਜਾਵੇਗਾ। ਜੇ ਕੋਈ ਉਸ ਤੋਂ ਬਾਅਦ ਵੀ ਵਧੀਆ ਕੰਮ ਕਰਦਾ ਹੈ ਤਾਂ ਉਸ ਨੂੰ ਵਾਰੀ ਵਾਰੀ ਸਨਮਾਨਿਤ ਕੀਤਾ ਜਾ ਸਕਦਾ ਹੈ। ਇਸ ਮੌਕੇ ਜਦੋਂ ਮੁਲਾਜ਼ਮਾਂ ਨੂੰ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਦੱਸਿਆ ਕਿ ਅਸੀਂ ਬੜਾ ਮਾਨ ਮਹਿਸੂਸ ਕਰ ਰਹੇ ਹਾਂ ਕਿ ਅਸੀਂ ਜੋ ਡਿਊਟੀ ਆਪਣੀ ਵਧੀਆ ਤਰੀਕੇ ਨਾਲ ਤੇ ਇਮਾਨਦਾਰੀ ਦੇ ਨਾਲ ਕੀਤੀ ਜਿਸ ਕਾਰਨ ਸਾਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ ਅਸੀਂ ਡੀਜੀਪੀ ਸਾਹਿਬ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦਾ ਦਿਲੋਂ ਧੰਨਵਾਦ ਕਰਦੇ ਹਾਂ ਅਤੇ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਅੱਗੋਂ ਵੀ ਆਪਣੀ ਡਿਊਟੀ ਵਧੀਆ ਤਰੀਕੇ ਨਾਲ ਕਰਦੇ ਰਹਾਂਗੇ ਅਤੇ ਸਾਨੂੰ ਦੇਖ ਕੇ ਦੂਜੇ ਮੁਲਾਜ਼ਮਾਂ ਨੂੰ ਵੀ ਇਹ ਸਿੱਖਿਆ ਮਿਲੇਗੀ ਕਿ ਜੇ ਉਹ ਆਪਣੀ ਡਿਊਟੀ ਵਧੀਆ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਕਰਦੇ ਹਨ ਤਾਂ ਉਹ ਵੀ ਸਨਮਾਨਿਤ ਹੋ ਸਕਦੇ ਹਨ।

LEAVE A REPLY

Please enter your comment!
Please enter your name here