ਪੰਜਾਬ ਕੋਟਕਪੂਰਾ ’ਚ ਭਿਆਨਕ ਹਾਦਸੇ ’ਚ ਇਕ ਮੌਤ; ਬੱਸ ਨੇ ਸਕੂਟਰੀ ਸਵਾਰ ਨੂੰ ਮਾਰੀ ਟੱਕਰ; ਮੁਕਤਸਰ ਰੋਡ ਓਵਰਬ੍ਰਿਜ ‘ਤੇ ਵਾਪਰਿਆ ਹਾਦਸਾ By admin - October 18, 2025 0 19 Facebook Twitter Pinterest WhatsApp ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰਬ੍ਰਿਜ ‘ਤੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਉੱਥੇ ਇਕ ਸਕੂਟਰੀ ਸਵਾਰ ਨੂੰ ਪਿੱਛੋਂ ਆ ਰਹੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਸਕੂਟਰੀ ਸਵਾਰ ਦੀ ਮੌਕੇ ਤੇ ਹੀ ਮੌਤ ਗਈ। ਮ੍ਰਿਤਕ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਦੇ ਰਹਿਣ ਵਾਲੇ ਕ੍ਰਿਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸ਼ਹਿਰ ਵਿੱਚ ਸਿਲਾਈ ਦਾ ਕੰਮ ਕਰਦਾ ਸੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐਸਆਈ ਬਲਕਾਰ ਸਿੰਘ ਨੇ ਦਸਿਆ ਕਿ ਪੁਲਿਸ ਨੂੰ ਮੁਕਤਸਰ ਰੋਡ ਓਵਰਬ੍ਰਿਜ ‘ਤੇ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਹੈ। ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕੇਸ ਦਰਜ ਕੀਤਾ ਜਾਵੇਗਾ।