ਫਿਰੋਜ਼ਪੁਰ ਪੁਲਿਸ ਦੀ ਨਾਜਾਇਜ਼ ਸ਼ਰਾਬ ਖਿਲਾਫ ਕਾਰਵਾਈ; ਛਾਪੇਮਾਰੀ ਦੌਰਾਨ 250 ਅਲਕੋਹਲ ਬਰਾਮਦ

0
51

 

ਫਿਰੋਜ਼ਪੁਰ ਅੰਦਰ ਆਬਕਾਰੀ ਵਿਭਾਗ ਅਤੇ ਪੁਲਿਸ ਵੱਲੋਂ ਵੱਡਾ ਐਕਸ਼ਨ ਕੀਤਾ ਗਿਆ ਜਿਥੇ ਸਾਂਝੇ ਉਪਰੇਸ਼ਨ ਦੌਰਾਨ ਪੁਲਿਸ ਨੇ ਫਿਰੋਜ਼ਪੁਰ ਦੇ ਨਿਹੰਗਾਂ ਵਾਲੇ ਝੁੱਗੇ ਦੇ ਬੰਨ੍ਹ ਤੋਂ 250 ਲੀਟਰ ਅਲਕੋਹਲ ਬਰਾਮਦ ਕੀਤੀ ਗਈ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਭਾਰੀ ਮਾਤਰਾ ਵਿਚ ਅਲਕੋਹਲ ਬਰਾਮਦ ਹੋਈ ਐ।  ਪੁਲਿਸ ਦੇ ਦੱਸਣ ਮੁਤਾਬਕ ਬਰਾਮਦ ਕੀਤੀ ਅਲਕੋਹਲ ਦੀ ਵਰਤੋਂ ਸ਼ਰਾਬ ਬਣਾਉਣ ਵਿਚ ਕੀਤੀ ਜਾਣੀ ਸੀ। ਦੱਸਣਯੋਗ ਐ ਕਿ ਬੀਤੇ ਦਿਨ ਅੰਮ੍ਰਿਤਸਰ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਚਾਰ ਲੋਕਾਂ ਦੀ ਮੌਤ ਹੋਈ ਸੀ। ਇਸੇ ਸਿਲਸਿਲੇ ਵਿਚ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here