ਮਾਨਸਾ ਦੇ ਪਿੰਡ ਮੂਸਾ ’ਚ ਨੌਜਵਾਨ ਦੇ ਕਤਲ; ਪੁਰਾਣੀ ਰੰਜ਼ਿਸ਼ ਦੇ ਤਹਿਤ ਉਤਾਰਿਆ ਮੌਤ ਦੇ ਘਾਟ

0
43

ਮਾਨਸਾ ਦੇ ਪਿੰਡ ਮੂਸਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਐ। ਇੱਥੇ ਪੁਰਾਣੀ ਰੰਜ਼ਿਸ਼ ਨੂੰ ਲੈ ਕੇ ਇਕ ਸਖਸ਼ ਵੱਲੋਂ ਗਗਨਦੀਪ ਸਿੰਘ ਨਾਮ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਹਮਲਾਵਰ ਨੇ ਨੌਜਵਾਨ ਦੀਆਂ ਦੋਵੇਂ ਲੱਤਾਂ ਕੱਟ ਦਿੱਤੀਆਂ ਤੋਂ ਬਾਦ ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਤ ਕਰ ਦਿੱਤਾ ਗਿਆ ਹੈ। ਪੁਲਿਸ ਨੇ
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਗਗਨਦੀਪ ਸਿੰਘ ਆਪਣੇ ਘਰ ਦੇ ਬਾਹਰ ਬੈਠਾ ਸੀ ਕਿ ਅਚਾਨਕ ਪਿੱਛੋਂ ਆਏ ਹਮਲਾਵਰ ਉਸ ‘ਤੇ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਮੁਲਜਮ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਡੀ.ਐਸ.ਪੀ ਮਾਨਸਾ ਬੂਟਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮੂਸਾ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦੇ 30 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਥਾਣਾ ਸਦਰ ਪੁਲਿਸ ਵੱਲੋਂ ਮੁਲਜ਼ਮ ਦੀ ਤਲਾਸ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਅਧਾਰ ‘ਤੇ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here