ਜਲੰਧਰ ’ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ; ਫਾਇਰ ਵਿਭਾਗ ਟੀਮ ਨੇ ਪਾਇਆ ਕਾਬੂ

0
55

 

ਜਲੰਧਰ ਦੇ ਬਸਤੀ ਦਾਨਿਸ਼ਮਾੜਾ ਰੋਡ ਤੇ ਬੀਤੀ ਰਾਤ ਉਸ ਵੇਲੇ ਅਫਰਾ-ਤਫਰੀ ਮੱਚ ਗਈ ਜਦੋਂ ਇੱਥੇ ਸਥਿਤ ਇਕ ਫੈਕਟਰੀ ਅੰਦਰ ਅਚਾਨਕ ਅੱਗ ਲੱਗ ਗਈ। ਫੈਕਟਰੀ ’ਚੋਂ ਧੂੰਆਂ ਉੱਠਦਾ ਦੇਖ ਕੇ ਲੋਕਾਂ ਨੇ ਇਸ  ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਫ਼ਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਫੈਕਟਰੀ ’ਚ ਸਪੋਰਟਸ ਫੁੱਟਬਾਲ ਬਣਾਏ ਗਏ ਸਨ ਅਤੇ ਅੱਗ ਲੱਗਣ ਕਾਰਨ ਫੈਕਟਰੀ ’ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੌਰਾਨ ਫੈਕਟਰੀ ’ਚ ਮੌਜੂਦ ਕਰਮਚਾਰੀ ਬਾਹਰ ਆ ਗਏ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਜਦਕਿ ਫੈਕਟਰੀ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਘਟਨਾ ਦੀ ਸੂਚਨਾ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਟੀਮ ਨੇ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here