ਆਪ ਆਗੂ ਨੀਲ ਗਰਗ ਦਾ ਮੰਤਰੀ ਸਿਰਸਾ ’ਤੇ ਪਲਟਵਾਰ; ਪ੍ਰਦੂਸ਼ਣ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਣ ’ਤੇ ਚੁੱਕੇ ਸਵਾਲ

0
49

ਰਾਜਧਾਨੀ ਦਿੱਲੀ ਅੰਦਰ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਐ। ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਨੀਲ ਗਰਗ ਨੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ’ਤੇ ਪਲਟਵਾਰ ਕੀਤਾ ਐ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿਰਸਾ ਨੇ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਦੱਸਿਆ ਐ, ਜੋ ਕੋਰਾ ਝੂਠ ਐ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪਰਾਲੀ ਸਾੜਣ ਦੇ ਮਾਮਲੇ 75 ਫੀਸਦੀ ਤਕ ਘੱਟ ਗਏ ਨੇ। ਪੰਜਾਬ ਦਾ ਹਵਾਂ ਪ੍ਰਦੂਸ਼ਣ ਬਾਕੀ ਸੂਬਿਆਂ ਦੇ ਮੁਕਾਬਲੇ ਕਾਫੀ ਘੱਟ ਐ, ਅਜਿਹੇ ਵਿਚ ਪੰਜਾਬ ਦੇ ਕਿਸਾਨ ਦਿੱਲੀ ਦੇ ਪ੍ਰਦੂਸ਼ਣ ਲਈ ਕਿਵੇਂ ਜ਼ਿੰਮੇਵਾਰ ਹੋ ਸਕਦੇ ਨੇ। ਉਨ੍ਹਾਂ ਪੰਜਾਬ ਭਾਜਪਾ ਦੇ ਆਗੂਆਂ ਨੂੰ ਮਨਜਿੰਦਰਾਂ ਦੇ ਬਿਆਨ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਐ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੀਤੀਆਂ ਖੋਜਾਂ ਵੀ ਇਸੇ ਵੱਲ ਇਸ਼ਾਰਾ ਕਰਦੀਆਂ ਨੇ ਕਿ ਪੰਜਾਬ ਅੰਦਰ ਪਰਾਲੀ ਸੜਣ ਦਾ ਦਿੱਲੀ ਦੇ ਪ੍ਰਦੂਸ਼ਣ ਨਾਲ ਕੋਈ ਸਬੰਧ ਨਹੀਂ ਐ, ਇਸ ਦੇ ਬਾਵਜੂਦ ਮਨਜਿੰਦਰ ਸਿਰਸਾ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਦੱਸ ਰਹੇ ਨੇ। ਉਨ੍ਹਾਂ ਕਿਹਾ ਕਿ
ਉਨ੍ਹਾਂ ਕਿਹਾ ਕਿ ਦਿੱਲੀ ਦਾ AQI 1000 ਤੋਂ ਪਾਰ ਹੋ ਚੁੱਕਾ ਐ ਜੋ ਪੰਜਾਬ ਨਾਲੋਂ 5 ਗੁਣਾਂ ਵੱਧ ਐ। ਆਪ ਨੇਤਾ ਨੀਲ ਗਰਗ ਨੇ ਭਾਜਪਾ ਦੀ ਡਬਲ-ਇੰਜਣ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਦਾ ਹਵਾ ਗੁਣਵੱਤਾ ਸੂਚਕਾਂਕ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲੋਂ ਬਿਹਤਰ ਹੈ, ਇਸ ਲਈ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਮਨਜਿੰਦਰ ਸਿਰਸਾ ਦੇ ਬਿਆਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here