ਜਲੰਧਰ ਪੁਲਿਸ ਵੱਲੋਂ ਬਦਮਾਸ਼ ਦਾ ਐਨਕਾਊਂਟਰ; ਜਵਾਬੀ ਕਾਰਵਾਈ ਦੌਰਾਨ ਜ਼ਖਮੀ ਹਾਲਤ ’ਚ ਕਾਬੂ

0
56

ਜਲੰਧਰ ਪੁਲਿਸ ਵੱਲੋਂ ਇਕ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਐ। ਕਾਬੂ ਕੀਤਾ ਸ਼ੂਟਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਦੱਸਿਆ ਜਾ ਰਿਹਾ ਐ ਸ਼ੂਟਰ ਦੀ ਪਛਾਣ ਮਨਕਰਨ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਲਜਮ ਦੇ ਸਲੇਮਪੁਰ ਮਸੰਦਾ ਇਲਾਕੇ ਵਿਚ ਹੋਣ ਦੀ ਸੂਹ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰਾ ਪਿਆ, ਜਿਸ ਤੋਂ ਬਾਦ ਮੁਲਜਮ ਨੇ ਪੁਲਿਸ ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕੀਤਾ ਐ।
ਜਾਣਕਾਰੀ ਅਨੁਸਾਰ ਫੜਿਆ ਗਿਆ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਸੰਬੰਧਤ ਹੈ ਅਤੇ ਅੰਮ੍ਰਿਤਸਰ ਦੇ ਚਰਚਿਤ ਧਰਮਾ ਕਤਲ ਕੇਸ ਵਿੱਚ ਸ਼ੂਟਰਾਂ ਦਾ ਮਦਦਗਾਰ ਦੱਸਿਆ ਜਾ ਰਿਹਾ ਹੈ। ਧਰਮਜੀਤ ਸਿੰਘ ਉਰਫ਼ ਧਰਮਾ ਦਾ ਗੋਲ਼ੀ ਮਾਰ ਕੇ ਕਤਲ 26 ਸਤੰਬਰ ਨੂੰ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਕੀਤਾ ਗਿਆ ਸੀ। ਧਰਮਾ ਖ਼ੁਦ 2012 ਦੇ ਏ. ਐੱਸ. ਆਈ. ਰਵਿੰਦਰਪਾਲ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਉਸ ਖ਼ਿਲਾਫ਼ NDPS ਤੇ ਆਰਮਜ਼ ਐਕਟ ਦੇ ਚਾਰ ਹੋਰ ਕੇਸ ਵੀ ਦਰਜ ਸਨ।
ਬੁੱਧਵਾਰ ਸਵੇਰੇ ਜਲੰਧਰ ਪੁਲਿਸ ਨੂੰ ਮੁਲਜਮ ਦੇ ਸਲੇਮਪੁਰ ਮਸੰਦਾ ਇਲਾਕੇ ਵਿੱਚ ਹੋਣ ਦੀ ਸੂਚਨਾ ਮਿਲੀ ਸੀ।  ਪੁਲਿਸ ਅਧਿਕਾਰੀਆਂ ਅਨੁਸਾਰ ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਉਸ ਦੇ ਢਿੱਡ ਵਿੱਚ ਗੋਲ਼ੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮੌਕੇ ਤੋਂ ਨਾਜਾਇਜ਼ ਹਥਿਆਰ (ਰਿਵਾਲਵਰ) ਬਰਾਮਦ ਕੀਤੇ ਹਨ ਅਤੇ ਮਨਕਰਨ ਦੇ ਦੋ ਹੋਰ ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ, ਜੋ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here