ਤਰਨ ਤਾਰਨ ’ਚ ਲੜਾਈ ਦੌਰਾਨ ਔਰਤ ਦੀ ਮੌਤ; ਪਟਾਕੇ ਚਲਾਉਣ ਨੂੰ ਲੈ ਕੇ ਹੋਈ ਸੀ ਲੜਾਈ

0
52

ਤਰਨ ਤਾਰਨ ਦੇ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਧਗਾਣਾ ਵਿਖੇ ਪਟਾਕੇ ਚਲਾਉਣ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਔਰਤ ਦੀ ਮੌਤ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਤੇ ਟਰੈਕਟਰ ’ਤੇ ਗਾਣੇ ਲਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਸਾਬਕਾ ਕਾਂਗਰਸੀ ਸਰਪੰਚ ਦੇ ਲੜਕੇ ਵੱਲੋਂ ਮੌਜੂਦਾ ਮੈਂਬਰ ਪੰਚਾਇਤ ਮਨਦੀਪ ਕੌਰ ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਐ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਨਦੀਪ ਕੌਰ ਦੇ ਪਤੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਦਿਵਾਲੀ ਦੇ ਕਾਰਨ ਉਨਾਂ ਦੇ ਬੱਚੇ ਬਾਹਰ ਗਲੀ ਵਿੱਚ ਆਤਿਸ਼ਬਾਜ਼ੀ ਚਲਾ ਰਹੇ ਸਨ ਅਤੇ ਇਸ ਦੌਰਾਨ ਉਨਾਂ ਦੇ ਘਰ ਦੇ ਨਜ਼ਦੀਕ ਰਹਿੰਦੇ ਸਾਬਕਾ ਕਾਂਗਰਸੀ ਸਰਪੰਚ ਦਾ ਲੜਕਾ ਸੁਖਵਿੰਦਰ ਸਿੰਘ ਉਰਫ ਗੱਗੀ ਜੋ ਕਿ ਟਰੈਕਟਰ ਤੇ ਉੱਚੀ ਸਾਰੀ ਡੈਕ ਲਾ ਕੇ ਬੈਠਾ ਹੋਇਆ ਸੀ ਅਤੇ ਬਾਅਦ ਵਿੱਚ ਨਸ਼ੇ ਦੀ ਹਾਲਾਤ ਵਿੱਚ ਉਹਨਾਂ ਦੇ ਬੱਚਿਆਂ ਕੋਲ ਆਇਆ ਅਤੇ ਉਹਨਾਂ ਨਾਲ ਆਣ ਕੇ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਉਹਨਾਂ ਨੂੰ ਪਟਾਕੇ ਚਲਾਉਣ ਤੋਂ ਡੱਕਣ ਲੱਗ ਪਿਆ ਤਾਂ ਇਸ ਦਾ ਸਾਡੇ ਵੱਲੋਂ ਵਿਰੋਧ ਕੀਤਾ ਗਿਆ ਤਾਂ ਇੰਨੇ ਚਿਰ ਨੂੰ ਸੁਖਵਿੰਦਰ ਸਿੰਘ ਉਰਫ ਗੱਗੀ ਭੱਜ ਕੇ ਆਪਣੇ ਘਰ ਚਲਾ ਗਿਆ ਅਤੇ ਉਥੋਂ ਰਾਈਫਲ ਕੱਢ ਕੇ ਲਿਆਇਆ ਅਤੇ ਰੈਫਲ ਦੀ ਸਿੱਧੀ ਗੋਲੀ ਉਸ ਨੇ ਉਸਦੀ ਪਤਨੀ ਮਨਦੀਪ ਕੌਰ ਦੇ ਮਾਰ ਦਿੱਤੀ ਜਿਸ ਕਾਰਨ ਉਸਦੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।
ਪੀੜਤ ਪਰਿਵਾਰ ਨੇ ਅਤੇ ਰਿਸ਼ਤੇਦਾਰਾਂ ਨੇ ਜਿਹੜਾ ਤਰਨ ਤਾਰਨ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਨੂੰ ਇਨਸਾਫ ਦਵਾਇਆ ਜਾਵੇ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਮਾਮਲੇ ਨੇ ਉਹਨੂੰ ਲੈ ਕੇ ਥਾਣਾ ਸਦਰਪਟੀ ਦੇ ਐਸਐਚਓ ਵਿਪਨ ਕੁਮਾਰ ਦਾ ਕਹਿਣਾ ਹੈ ਕਿ ਇਸ ਸਬੰਧੀ ਉਹਨਾਂ ਵੱਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here