ਜਲੰਧਰ ’ਚ ਚੱਪਲ ਫੈਕਟਰੀ ਨੂੰ ਲੱਗੀ ਅੱਗ; ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
18

 

ਜਲੰਧਰ ਦੇ ਵਿਸ਼ਵਕਰਮਾ ਖੇਤਰ ਵਿੱਚ ਬੀਤੀ ਰਾਤ ਇੱਕ ਚੱਪਲ ਫੈਕਟਰੀ ਅੰਦਰ ਅੱਗ ਲੱਗਣ ਦੀ ਖਬਰ ਐ।  ਜਾਣਕਾਰੀ ਅਨੁਸਾਰ ਕੋਟ ਮੁਹੱਲਾ ਵਿਖੇ ਸਥਿਤ ਇਸ ਫੈਕਟਰੀ ਅੰਦਰ ਰਾਤ ਸਾਢੇ-10 ਵਜੇ ਤੇ ਕਰੀਬ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਟੀਮਾਂ ਨੇ ਅੱਗ ਤੇ ਕਾਬੂ ਪਾਇਆ। ਅੱਗ ਲੱਗਣ ਦੀ ਵਜ੍ਹਾ ਪਟਾਕਿਆਂ ਦੀ ਚੰਗਿਆੜੀ ਮੰਨਿਆ ਜਾ ਰਿਹਾ ਐ।
ਖਬਰਾਂ ਮੁਤਾਬਕ ਅੱਗ ‘ਤੇ ਕਾਬੂ ਪਾਉਣ ਲਈ ਪੰਜ ਤੋਂ ਵੱਧ ਗੱਡੀਆਂ ਤੋਂ ਪਾਣੀ ਦੀ ਵਰਤੋਂ ਕੀਤੀ ਗਈ। ਅੱਗ ‘ਤੇ ਕਾਬੂ ਪਾਉਣ ਵਿੱਚ ਲਗਭਗ ਤਿੰਨ ਘੰਟੇ ਲੱਗ ਗਏ। ਫਾਇਰ ਬ੍ਰਿਗੇਡ ਅਧਿਕਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 10:25 ਵਜੇ ਕੋਟ ਮੁਹੱਲਾ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਉਨ੍ਹਾਂ ਦੀ ਟੀਮ ਪਹੁੰਚੀ ਤਾਂ ਅੱਗ ਬਹੁਤ ਜ਼ਿਆਦਾ ਸੀ। ਉਨ੍ਹਾਂ ਨੇ ਦੋ ਗੱਡੀਆਂ ਨੂੰ ਮੌਕੇ ‘ਤੇ ਲੈ ਕੇ ਗਏ ਸਨ, ਪਰ ਅੱਗ ਦੀ ਭਿਆਨਕਤਾ ਨੂੰ ਵੇਖਦਿਆਂ ਹੋਰ ਗੱਡੀਆਂ ਮੰਗਵਾਈਆਂ ਗਈਆਂ। ਅਖੀਰ ਪੰਜ ਤੋਂ ਵੱਧ ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਦ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here