ਪੰਜਾਬ ਬੱਸੀ ਪਠਾਣਾਂ ਮੰਡੀ ਪਹੁੰਚੇ ਸੀਐਮ ਮਾਨ; ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ; ਖਰੀਦ ਪ੍ਰਬੰਧਾਂ ’ਤੇ ਜਾਹਰ ਕੀਤੀ ਤਸੱਲੀ By admin - October 23, 2025 0 57 Facebook Twitter Pinterest WhatsApp ਮੁੱਖ ਮੰਤਰੀ ਮਾਨ ਅੱਜ ਫਤਹਿਗੜ੍ਹ ਸਾਹਿਬ ਦੀ ਬੱਸੀ ਪਠਾਣਾਂ ਦਾਣਾ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਨਿਰਵਿਘਣ ਚੱਲ ਰਿਹਾ ਐ ਅਤੇ ਮੰਡੀਆਂ ਵਿਚੋਂ ਲਿਫਟਿੰਗ ਵੀ ਨਾਲੋਂ ਨਾਲ ਹੋ ਰਹੀ ਐ। ਉਨ੍ਹਾਂ ਕਿਹਾ ਕਿ ਇਸ ਵਾਰ ਹੜ੍ਹਾਂ ਤੇ ਮੌਸਮ ਦੀ ਖਰਾਬੀ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਐ, ਇਸ ਦੇ ਬਾਵਜੂਦ ਮੰਡੀਆਂ ਅੰਦਰ ਪੰਜਾਬ ਕੇਂਦਰ ਪੂਲ ਵਿਚ 170 ਲੱਖ ਮੀਟਰਕ ਟਨ ਝੋਨੇ ਦਾ ਯੋਗਦਾਨ ਪਾ ਰਿਹਾ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਟੀਮ ਨਾਲ ਮੀਟਿੰਗ ਕਰ ਕੇ ਨਮੀ ਦੀ ਮਾਤਰਾ ਵਧਾਉਣ ਬਾਰੇ ਗੱਲਬਾਤ ਕੀਤੀ ਗਈ ਅਤੇ ਉਮੀਦ ਐ ਇਸ ਵਿਚ ਛੇਤੀ ਹੀ ਛੋਟ ਮਿਲ ਜਾਵੇਗੀ। ਉਹਨਾਂ ਕਿਹਾ ਕਿਸਾਨਾਂ, ਆੜ੍ਹਤੀਆ ਅਤੇ ਮਜਦੂਰਾਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਲਿਫਟਿੰਗ ਨਾਲੋਂ ਨਾਲ ਹੋ ਰਹੀ ਐ ਅਤੇ ਕਿਸਾਨਾਂ ਨੂੰ ਅਦਾਇਗੀ ਵੀ 24 ਘੰਟੇ ਅੰਦਰ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਰਾਤਾ ਨਹੀਂ ਕੱਟਣੀਆਂ ਪੈਂਦੀਆਂ। ਬੱਸੀ ਪਠਾਣਾਂ ਸਿਵਲ ਹਸਪਤਾਲ ਬਾਰੇ ਕੀਤੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸਾਡੀ ਪਹਿਲ ਹੈ, ਅਸੀਂ ਆਮ ਆਦਮੀ ਕਲੀਨਿਕ ਦੀ ਗਿਣਤੀ ਵਧਾ ਕੇ 1000 ਕਰ ਰਹੇ ਹਾਂ, ਇਸ ਨਾਲ ਹਸਪਤਾਲਾਂ ਤੇ ਲੋਡ ਨਹੀਂ ਪਵੇਗਾ। ਹਸਪਤਾਲ ਅਪਗ੍ਰੇਡ ਕੀਤੇ ਜਾ ਰਹੇ ਹਨ, ਇਹ ਵੀ ਅਪਗ੍ਰੇਡ ਕੀਤਾ ਜਾਵੇਗਾ। ਐਜੂਕੇਸ਼ਨ ਲਈ ਸਰਕਾਰ ਵਲੋਂ ਕੰਮ ਕੀਤਾ ਜਾ ਰਿਹਾ ਹੈ ਸਰਕਾਰੀ ਸਕੂਲਾਂ ਦੇ ਬੱਚੇ ਕਈ ਪੇਪਰ ਦੇ ਰਹੇ ਨੇ। ਆਉਣ ਵਾਲੇ ਸਮੇਂ ਵਿੱਚ ਵੀ10 ਲੱਖ ਵਾਲੀ ਸਿਹਤ ਬੀਮਾ ਵੀ ਸ਼ੁਰੂ ਕੀਤਾ ਜਾਵੇਗਾ।