ਪੰਜਾਬ ਖੁਦਕੁਸ਼ੀ ਮਾਮਲੇ ’ਚ ਪਰਿਵਾਰ ਨੇ ਮੰਗਿਆ ਇਨਸਾਫ; ਪੁਲਿਸ ਨੇ ਪਰਿਵਾਰ ਦੇ ਬਿਆਨਾਂ ’ਤੇ ਜਾਂਚ ਕੀਤੀ ਸ਼ੁਰੂ By admin - October 23, 2025 0 17 Facebook Twitter Pinterest WhatsApp ਗੁਰਦਾਸਪੁਰ ਦੇ ਪਿੰਡ ਅਲੀਸ਼ੇਰ ਵਿਖੇ ਸਖਸ਼ ਵੱਲੋਂ ਕੀਤੀ ਖੁਦਕੁਸ਼ੀ ਮਾਮਲੇ ਵਿਚ ਨਵਾਂ ਮੋੜ ਆਇਆ ਐ। ਮ੍ਰਿਤਕ ਦੇ ਪਰਿਵਾਰ ਨੇ ਪਿੰਡ ਦੇ ਕੁੱਝ ਲੋਕਾਂ ਦੇ ਤੰਗ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਉਂਦਿਆਂ ਇਨਸਾਫ ਮੰਗਿਆ ਐ। ਜਾਣਕਾਰੀ ਅਨੁਸਾਰ ਪੇਂਟ ਦਾ ਕੰਮ ਕਰਨ ਵਾਲੇ ਛਿੰਦਾ ਨਾਮ ਦੇ ਇੱਕ ਸਖਸ਼ ਵੱਲੋਂ ਕੁਝ ਦਿਨ ਪਹਿਲਾਂ ਜ਼ਹਿਰੀਲੀ ਦਵਾਈ ਨਿਗਲ ਕੇ ਜਾਨ ਦੇ ਦਿੱਤੀ ਸੀ। ਮ੍ਰਿਤਕ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਬਣਾ ਕੇ ਤੰਗ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਏ ਸਨ। ਹੁਣ ਮ੍ਰਿਤਕ ਦੀ ਪਤਨੀ ਤੇ ਪੁੱਤਰ ਨੇ ਵੀ ਪਿੰਡ ਦੇ ਕੁੱਝ ਲੋਕਾਂ ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜਾਮ ਲਾਉਂਦਿਆਂ ਇਨਸਾਫ ਮੰਗਿਆ ਐ। ਮ੍ਰਿਤਕ ਦੇ ਪੁੱਤਰ ਲਵ ਅਤੇ ਪਤਨੀ ਅੰਜੂ ਨੇ ਦੱਸਿਆ ਕਿ ਪਿੰਡ ਦੇ ਹੀ ਦੋ ਵਿਅਕਤੀਆਂ ਵੱਲੋਂ ਛਿੰਦਾ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਕਿਸੇ ਝੂਠੇ ਕੇਸ ਵਿੱਚ ਫਸਾਉਂਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਰਹਿਣ ਲੱਗ ਪਿਆ ਸੀ ਅਤੇ ਬੀਤੇ ਦਿਨੀ ਉਸਨੇ ਕੋਈ ਜਹਰੀਲੀ ਦਵਾਈ ਪੀ ਲਈ ਜਿਸਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਤੇ ਫਿਰ ਨਿਜੀ ਹਸਪਤਾਲ ਲੈ ਜਾਂਦਾ ਗਿਆ ਪਰ ਜਦੋਂ ਉਸ ਦੀ ਹਾਲਤ ਹੋਰ ਵਿਗੜ ਗਈ ਤਾਂ ਉਸ ਨੂੰ ਲੁਧਿਆਣੇ ਲੈ ਕੇ ਜਾ ਰਹੇ ਸੀ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਮਰਨ ਤੋਂ ਪਹਿਲਾਂ ਛਿੰਦੇ ਨੇ ਉਹਨਾਂ ਨੂੰ ਸਾਰੀ ਗੱਲ ਦੱਸੀ ਸੀ ਅਤੇ ਇਸ ਦੀ ਰਿਕਾਰਡਿੰਗ ਵੀ ਵਾਇਰਲ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੋੜਾ ਚੌਂਕੀ ਦੇ ਇਨਚਾਰਜ ਸਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਅਲੀਸੇ਼ਰ ਦੇ ਰਹਿਣ ਵਾਲੇ ਛਿੰਦਾ ਵੱਲੋਂ ਜਹਰੀਲੀ ਦਵਾਈ ਖਾਧੀ ਗਈ ਸੀ ਜਿਸ ਦੇ ਬਿਆਨ ਸਰਕਾਰੀ ਹਸਪਤਾਲ ਵਿੱਚ ਜਾ ਕੇ ਲਏ ਗਏ ਸਨ। ਹੁਣ ਉਸ ਦੀ ਮੌਤ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਜਾਂਚ ਕੀਤੀ ਜਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਏਗੀ।