ਪੰਜਾਬ ਫਾਜਿਲਕਾ ’ਚ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ; ਅਚਾਨਕ ਮੋਟਰ ਸਾਈਕਲ ਡਿੱਗਣ ਕਾਰਨ ਗਈ ਜਾਨ By admin - October 24, 2025 0 13 Facebook Twitter Pinterest WhatsApp ਫਾਜਿਲਕਾ ਵਿਚ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੂਲਿਆਂਵਾਲੀ ਪਿੰਡ ਤੋਂ ਮੋਟਰਸਾਈਕਲ ‘ਤੇ ਜਾ ਰਹੇ ਸਨ ਕਿ ਬੰਨਾਵਾਲਾ ਬਾਈਪਾਸ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਡਿੱਗ ਪਿਆ। ਇਸ ਕਾਰਨ ਇਕ ਦੀ ਮੌਕੇ ਤੇ ਮੌਤ ਹੋ ਗਈ ਜਦਕਿ ਦੂਜੇ ਨੇ ਹਸਪਤਾਲ ਵਿਚ ਜਾ ਕੇ ਦੰਮ ਤੋੜ ਦਿੱਤਾ। ਮ੍ਰਿਤਕਾਂ ਦੀ ਪਛਾਣ ਮੰਗਤ ਸਿੰਘ ਉਰਫ ਮੰਗੂ ਪੁੱਤਰ ਜਸਵੀਰ ਸਿੰਘ ਅਤੇ ਰਾਹੁਲ ਪੁੱਤਰ ਸ਼ੇਰ ਸਿੰਘ ਵਜੋਂ ਹੋਈ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪ੍ਰਤੱਖਦਰਸ਼ੀਆਂ ਦੇ ਦੱਸਣ ਮੁਤਾਬਕ ਦੋਵੇਂ ਨੌਜਵਾਨ ਅਚਾਨਕ ਡਿੱਗੇ ਹਨ, ਜਿਸ ਕਾਰਨ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੋਵੇਂ ਮ੍ਰਿਤਕਾਂ ਦੀ ਉਮਰ 22 ਸਾਲ ਦੱਸੀ ਜਾ ਰਹੀ ਐ। ਮ੍ਰਿਤਕ ਮੰਗਤ ਸਿੰਘ ਦੇ ਮਾਤਾ-ਪਿਤਾ ਕਪਾਹ ਦੀ ਕਟਾਈ ਦਾ ਕੰਮ ਕਰਦੇ ਹਨ, ਜਦੋਂ ਕਿ ਰਾਹੁਲ ਦੇ ਪਿਤਾ ਸ਼ੇਰ ਸਿੰਘ ਨਗਰ ਪੰਚਾਇਤ ਅਰਨੀਵਾਲਾ ਵਿੱਚ ਸਫਾਈ ਕਰਮਚਾਰੀ ਵਜੋਂ ਕੰਮ ਕਰਦੇ ਹਨ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।