
ਤਰਨ ਤਾਰਨ ਦੇ ਹਲਕਾ ਪੱਟੀ ਦੀ ਵਾਰਡ ਨੰਬਰ ਇੱਕ ਸਿੰਗਲ ਬਸਤੀ ਵਿਖੇ ਪਤਨੀ ਵੱਲੋਂ ਨਾਜਾਇਜ਼ ਸਬੰਧਾਂ ਦੇ ਚਲਦਿਆਂ ਆਪਣੇ ਜੀਜੇ ਨਾਲ ਮਿਲ ਕੇ ਪਤੀ ਨੂੰ ਮੌਤ ਦੇ ਘਾਟ ਉਤਾਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਨੌਜਵਾਨ ਸਮਸ਼ੇਰ ਸਿੰਘ ਦੀ ਭੈਣ ਦੇ ਦੱਸਣ ਮੁਤਾਬਕ ਉਸ ਦੀ ਭਰਾ ਸਮਸ਼ੇਰ ਸਿੰਘ ਦੀ ਪਤਨੀ ਦੇ ਆਪਣੇ ਜੀਜੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਦੇ ਚਲਦਿਆਂ ਉਸ ਨੇ ਜੀਜੇ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਐ। ਮ੍ਰਿਤਕ ਦੀ ਭੈਣ ਨੇ ਪੁਲਿਸ ਤੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ।
ਮ੍ਰਿਤਕ ਦੀ ਭੈਣ ਰਾਜ ਕੌਰ ਨੇ ਦੱਸਿਆ ਕਿ ਉਸ ਦੇ ਭਰਾ ਦੀ ਪਤਨੀ ਮਨਦੀਪ ਕੌਰ ਦੇ ਉਸਦੇ ਹੀ ਜੀਜੇ ਗੁਰਲਾਲ ਸਿੰਘ ਨਾਲ ਨਜਾਇਜ਼ ਸਬੰਧ ਸਨ ਅਤੇ ਇਸ ਸਬੰਧਾਂ ਨੂੰ ਲੈ ਕੇ ਸ਼ਮਸ਼ੇਰ ਸਿੰਘ ਉਸ ਨੂੰ ਕਈ ਵਾਰ ਰੋਕਦਾ ਸੀ ਪਰ ਮਨਦੀਪ ਕੌਰ ਨਹੀਂ ਰੁਕੀ। ਇਸੇ ਦੌਰਾਨ ਉਸ ਨੇ ਆਪਣੇ ਜੀਜੇ ਨਾਲ ਮਿਲ ਕੇ ਪਹਿਲਾਂ ਤਾਂ ਸ਼ਮਸ਼ੇਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਫਿਰ ਉਸਦੇ ਸਿਰ ਵਿੱਚ ਦਾਤਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮ੍ਰਿਤਕ ਦੀ ਭੈਣ ਨੇ ਐਸਐਸਪੀ ਤਾਰਨ ਤਾਰਨ ਤੋਂ ਮਨਦੀਪ ਕੌਰ, ਉਸਦੇ ਜੀਜੇ ਗੁਰਲਾਲ ਸਿੰਘ ਅਤੇ ਉਹਨਾਂ ਦੇ ਨਾਲ ਆਏ ਚਾਰ ਪੰਜ ਹੋਰ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਮੰਗ ਕੀਤੀ ਐ।


