ਅੰਮ੍ਰਿਤਸਰ ਨੂੰ ਮਿਲਿਆ ਨਵਾਂ ਡੀਆਈਜੀ ਬਾਰਡਰ ਰੇਂਜ; ਡੀਆਈਜੀ ਸੰਦੀਪ ਗੋਇਲ ਨੇ ਸੰਭਾਲਿਆ ਅਹੁਦਾ

0
46

ਡੀ.ਆਈ.ਜੀ. ਸੰਦੀਪ ਗੋਇਲ ਨੇ ਅੰਮ੍ਰਿਤਸਰ ਬਾਰਡਰ ਰੇਂਜ ਵਜੋਂ ਅਹੁਦਾ ਸੰਭਾਲ ਲਿਆ ਐ। ਅਹੁਦਾ ਸੰਭਾਲਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਖੇਤਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਪਹਿਲਾਂ ਬਾਰਡਰ ਰੇਂਜ ਦੀ ਜ਼ਿੰਮੇਵਾਰੀ ਨਿਭਾਉਣ ਵਾਲੇ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਵਿੱਚ ਚੁਣੌਤੀਆਂ ਹਮੇਸ਼ਾਂ ਰਹਿੰਦੀਆਂ ਹਨ, ਪਰ ਪੰਜਾਬ ਪੁਲਿਸ ਹਰ ਚੈਲੇਂਜ ਨਾਲ ਨਜਿੱਠਣ ਲਈ ਤਿਆਰ ਹੈ। ਉਹਨਾਂ ਦੱਸਿਆ ਕਿ ਤਾਰ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ। ਪੁਲਿਸ ਪਹਿਲਾਂ ਵੀ ਨਸ਼ੇ ਦੀਆਂ ਡਿਲੀਵਰੀਆਂ ਨੂੰ ਨਾਕਾਮ ਕਰਦੀ ਰਹੀ ਹੈ ਅਤੇ ਅੱਗੇ ਵੀ ਇਹ ਕਾਰਵਾਈ ਜਾਰੀ ਰਹੇਗੀ।

LEAVE A REPLY

Please enter your comment!
Please enter your name here