ਪੰਜਾਬ ਫਿਰੋਜ਼ਪੁਰ ’ਚ ਐਜੂਕੇਟ ਪੰਜਾਬ ਪ੍ਰੋਜੈਕਟ ਦਾ ਸਮਾਗਮ; ਹੜ੍ਹ ਪੀੜਤਾਂ ਨੂੰ ਵੰਡੀ ਡੇਢ ਕਰੋੜ ਸਹਾਇਤਾ ਰਾਸ਼ੀ; ਗਿ. ਰਘਬੀਰ ਸਿੰਘ ਸਮੇਤ ਅਹਿਮ ਹਸਤੀਆਂ ਰਹੀਆਂ ਮੌਜੂਦ By admin - October 25, 2025 0 41 Facebook Twitter Pinterest WhatsApp ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵੱਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਆਰਿਫ ਕੇ ਵਿਖੇ ਸਮਾਗਮ ਸਮਾਗਮ ਕਰ ਕੇ 1000 ਦੇ ਕਰੀਬ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ 5000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕੁੱਲ 1 ਕਰੋੜ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿ. ਰਘਬੀਰ ਸਿੰਘ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨ ਪਹੁੰਚੇ, ਜਿਨ੍ਹਾਂ ਸਮਾਗਮ ਦੀ ਸ਼ੁਰੂਆਤ ਦੀ ਅਰਦਾਸ ਤੋਂ ਬਾਅਦ ਕਿਸਾਨਾਂ ਨੂੰ ਚੈੱਕ ਵੰਡਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਾਨੂੰ ਸਿਖਾਉਂਦੀ ਹੈ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਇਬਾਦਤ ਹੈ। ਜਦੋਂ ਅਸੀਂ ਕਿਸੇ ਲੋੜਵੰਦ ਦੀ ਮਦਦ ਲਈ ਹੱਥ ਵਧਾਉਂਦੇ ਹਾਂ, ਓਦੋਂ ਅਸਲ ਵਿੱਚ ਅਸੀਂ ਗੁਰੂ ਦੇ ਉਪਦੇਸ਼ਾਂ ‘ਤੇ ਅਮਲ ਕਰਦੇ ਹਾਂ। ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਕੀਤਾ ਜਾ ਰਿਹਾ ਇਹ ਸੇਵਾ ਕਾਰਜ ਇਕ ਬੇਮਿਸਾਲ ਉਦਾਹਰਨ ਹੈ ਜੋ ਪੂਰੇ ਸਮਾਜ ਨੂੰ ਪ੍ਰੇਰਿਤ ਕਰ ਰਿਹਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਇਹ ਸੇਵਾ ਸਾਡੇ ਕਿਸਾਨ ਭਰਾਵਾਂ ਲਈ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਉਨ੍ਹਾਂ ਦੇ ਹੌਸਲੇ ਨੂੰ ਮਜ਼ਬੂਤ ਕਰਨ ਦਾ ਯਤਨ ਹੈ। ਸਾਡਾ ਮਕਸਦ ਹੈ ਕਿ ਕੋਈ ਵੀ ਪਰਿਵਾਰ ਜਾਂ ਵਿਦਿਆਰਥੀ ਹੜ੍ਹ ਦੇ ਪ੍ਰਭਾਵ ਕਾਰਨ ਪਿੱਛੇ ਨਾ ਰਹਿ ਜਾਵੇ। ਇਸ ਮੌਕੇ ਅਮਰੀਕ ਸਿੰਘ, ਤਜਿੰਦਰ ਸਿੰਘ ਸਾਹਨੀ, ਬਵਾਨਾ ਅਤੇ ਮੋਗੇ ਦੀ ਸੰਗਤ ਜਸਵਿੰਦਰ ਸਿੰਘ ਚੰਡੀਗੜ੍ਹ ਸਮੇਤ ਕਈ ਪਤਵੰਤੇ ਸੱਜਣ ਤੇ ਐਜੂਕੇਟ ਪੰਜਾਬ ਪ੍ਰੋਜੈਕਟ ਪ੍ਰੇਰਨਾ ਦੇ ਟਰਸਟੀ ਮੈਂਬਰ ਮੌਜੂਦ ਸਨ। ਐਜੂਕੇਟ ਪੰਜਾਬ ਪ੍ਰੋਜੈਕਟ ਦੀ ਇਹ ਹੜ੍ਹ ਰਾਹਤ ਸੇਵਾ ਸਿਰਫ਼ ਆਰਥਿਕ ਮਦਦ ਨਹੀਂ, ਸਗੋਂ ਇੱਕ ਆਸ ਤੇ ਹੌਸਲੇ ਦਾ ਪ੍ਰਤੀਕ ਹੈ ਕਿ ਗੁਰੂ ਦੀ ਕਿਰਪਾ ਤੇ ਸਾਂਝੀ ਕੋਸ਼ਿਸ਼ ਨਾਲ ਪੰਜਾਬ ਹਰ ਮੁਸ਼ਕਲ ਨੂੰ ਜਿੱਤ ਸਕਦਾ ਹੈ। ਦੱਸਣਯੋਗ ਐ ਕਿ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ 22 ਅਗਸਤ 2025 ਤੋਂ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਇਸ ਸੇਵਾ ਅਭਿਆਨ ਦੇ ਤਹਿਤ ਪ੍ਰੋਜੈਕਟ ਨੇ ਪੰਜਾਬ ਦੇ 12 ਪਿੰਡਾਂ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਸੰਭਾਲੀ ਹੋਈ ਹੈ। ਇਸ ਦੌਰਾਨ ਲੋੜ ਅਨੁਸਾਰ ਰਾਹਤ ਸਮਾਨ ਦੀ ਵੰਡ, ਫੌਗਿੰਗ ਤੇ ਸੈਨੀਟਾਈਜੇਸ਼ਨ ਸੇਵਾਵਾਂ, ਦੁਧਾਰੂ ਪਸ਼ੂਆਂ ਦੀ ਵੰਡ ਅਤੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀਆਂ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਹੁਣ ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਕਿਸਾਨ ਭਰਾਵਾਂ ਦੀ ਸਹਾਇਤਾ ਲਈ ਇਕ ਹੋਰ ਵੱਡਾ ਕਦਮ ਕੇ ਮਿਸਾਲ ਕਾਇਮ ਕੀਤੀ ਐ।