ਮੁਕਤਸਰ ’ਚ ਦੋ ਧਿਰਾਂ ਵਿਚਾਲੇ ਲੜਾਈ; 2 ਨੌਜਵਾਨਾਂ ਦੇ ਲੱਗੀਆਂ ਗੰਭੀਰ ਸੱਟਾਂ; ਹਸਪਤਾਲ ’ਚ ਦਾਖਲ, ਪੁਲਿਸ ਕਰ ਰਹੀ ਜਾਂਚ

0
37

ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ’ਤੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਦੋ ਧਿਰਾਂ ਆਪਸ ਵਿਚ ਭਿੱੜ ਗਈਆਂ। ਇਸ ਝਗੜੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਜ਼ਖਮੀਆਂ ਦੀ ਪਛਾਣ ਹੀਰਾ ਸਿੰਘ ਅਤੇ ਆਕਾਸ਼ ਵਾਸੀ ਗੋਨਿਆਣਾ ਰੋਡ, ਮੁਕਤਸਰ ਸਾਹਿਬ ਵਜੋਂ ਹੋਈ ਹੈ। ਦੋਵੇਂ ਜਣੇ ਬਠਿੰਡਾ ਰੋਡ ਤੇ ਇਕ ਦੁਕਾਨ ਵਿਚ ਗਏ ਸਨ, ਜਿੱਥੇ ਦੂਜੀ ਧਿਰ ਦੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਹਮਲਾ ਦੀ ਵਜ੍ਹਾਂ ਦੋਵੇਂ ਧਿਰਾਂ ਵਿਚਾਲੇ ਕੁੱਝ ਸਮਾਂ ਪਹਿਲਾਂ ਹੋਈ ਲੜਾਈ ਦੱਸਿਆ ਜਾ ਰਿਹਾ ਐ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਐ।
ਘਟਨਾ ਬੀਤੀ ਸ਼ਾਮ 5:00 ਵਜੇ ਦੇ ਕਰੀਬ ਦੀ ਐ, ਜਿੱਥੇ ਨੌਜਵਾਨਾਂ ਦੇ ਇੱਕ ਸਮੂਹ ਨੇ ਦੋ ਨੌਜਵਾਨਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਫਰੀਦਕੋਟ ਲਈ ਰੈਫਰ ਕਰ ਦਿੱਤਾ।  ਜਾਣਕਾਰੀ ਅਨੁਸਾਰ, ਹੀਰਾ ਸਿੰਘ ਅਤੇ ਆਕਾਸ਼ ਸਿੰਘ ਗੇਟ ਲੈਣ ਲਈ ਬਠਿੰਡਾ ਰੋਡ ‘ਤੇ ਸਥਿਤ ਇੱਕ ਦੁਕਾਨ ‘ਤੇ ਗਏ ਸਨ ਅਤੇ ਦੂਜੇ ਪਾਸਿਓਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੋਵਾਂ ਦੇ ਸਿਰ, ਲੱਤਾਂ ਅਤੇ ਬਾਹਾਂ ‘ਤੇ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ। ਦੋਵਾਂ ਨੂੰ ਰੈਫਰ ਕਰਨ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਦੋਵਾਂ ਦੀਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜ਼ਖਮੀ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਉਨ੍ਹਾਂ ਦੇ ਬੱਚਿਆਂ ਦੀ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਬਾਰੇ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ ਅਤੇ ਇਸੇ ਰੰਜਿਸ਼ ਕਾਰਨ ਨੌਜਵਾਨਾਂ ਦੇ ਸਮੂਹ ਨੇ ਉਨ੍ਹਾਂ ਦੇ ਮੁੰਡਿਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ। ਪਹਿਲਾਂ ਉਨ੍ਹਾਂ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੀ ਭੰਨਤੋੜ ਕੀਤੀ ਅਤੇ ਉਨ੍ਹਾਂ ਨੌਜਵਾਨਾਂ ਦੇ ਪਿਤਾ ‘ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ ਸੀ। ਪੁਲਿਸ ਨੇ ਜ਼ਖਮੀ ਨੌਜਵਾਨਾਂ ਦੇ ਮਾਪਿਆਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here