ਮੋਗਾ ’ਚ ਵਿਧਾਇਕਾ ਵੱਲੋਂ ਵਿਕਾਸ ਕੰਮਾਂ ਦਾ ਉਦਘਾਟਨ; ਇਕ ਕਰੋੜ ਦੀ ਲਾਗਤ ਵਾਲੇ ਕੰਮਾਂ ਦੀ ਸ਼ੁਰੂਆਤ

0
48

 

ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਸ਼ਹਿਰ ਅੰਦਰ ਲਗਾਤਾਰ  ਵਿਕਾਸ ਕੰਮ ਕਰਵਾਏ ਜਾ ਰਹੇ ਨੇ। ਇਸੇ ਤਹਿਤ ਉਨ੍ਹਾਂ ਨੇ ਵਾਰਡ ਨੰਬਰ 2, 3 ਤੇ 8 ਵਿਚ ਇਕ ਕਰੋੜ ਲਾਗਤ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਇਨ੍ਹਾਂ ਕੰਮਾਂ ਵਿਚ ਸੜਕਾਂ ਤੇ ਪ੍ਰੀਮਿਕਸ ਤੇ ਇੰਟਰਲਾਕਿੰਗ ਟਾਈਲਾਂ ਲਗਾਉਣਾ ਸ਼ਾਮਲ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਐ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਮੋਗਾ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਵਾਰਡ ਨਿਵਾਸੀਆਂ ਅਤੇ ਮੋਗਾ ਹਲਕੇ ਦੇ ਹੋਰ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮੁੱਦੇ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ, ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਾਰਡ ਨਿਵਾਸੀਆਂ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਸਨਮਾਨ ਕੀਤਾ, ਉਨ੍ਹਾਂ ਦਾ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

LEAVE A REPLY

Please enter your comment!
Please enter your name here