ਤਰਨ ਤਾਰਨ ਪੁਲਿਸ ਖਿਲਾਫ ਅਕਾਲੀ ਦਲ ਦਾ ਧਰਨਾ; ਅਕਾਲੀ ਵਰਕਰਾਂ ਖਿਲਾਫ ਝੂਠੇ ਪਰਚੇ ਦੇ ਲਾਏ ਇਲਜ਼ਾਮ

0
13

 

ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਵਿਖੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਦਾ ਇਲਜਾਮ ਐ ਕਿ ਪੁਲਿਸ ਪ੍ਰਸ਼ਾਸਨ ਸਰਕਾਰ ਦੇ ਸ਼ਹਿ ਤੇ ਅਕਾਲੀ ਵਰਕਰਾਂ ਖਿਲਾਫ ਝੂਠੇ ਪਰਚੇ ਦਰਜ ਕਰ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਅਕਾਲੀ ਦਲ ਪਰਚਿਆਂ ਤੋਂ ਨਹੀਂ ਡਰਦਾ ਪਰ ਜਿਸ ਤਰ੍ਹਾਂ ਮਹਿਲਾ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਐ, ਉਹ ਨਿੰਦਣਯੋਗ ਐ। ਦੱਸਣਯੋਗ ਐ ਕਿ ਬੀਤੇ ਦਿਨ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਦੇ ਅੰਮ੍ਰਿਤਸਰ ਬਾਈਪਾਸ ਚੌਕ ਤੇ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਨੂੰ ਸੰਘਰਸ਼ ਦੀ ਚਿਤਾਵਨੀ ਦਿੱਤੀ ਸੀ।
ਖਬਰਾਂ ਮੁਤਾਬਕ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਹਦਾਇਤਾਂ ਉਮੀਦਵਾਰਾਂ ਲਈ ਜਾਰੀ ਕੀਤੀਆਂ ਗਈਆਂ ਹਨ ਉੱਥੇ ਹੀ ਇਸ ਚੋਣ ਨੂੰ ਅਮਨ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਪੁਲਸ ਵੱਲੋਂ ਵੀ ਸਖਤੀ ਨਾਲ ਭੂਮਿਕਾ ਨਿਭਾਈ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਤਰਨਤਰਨ ਅਧੀਨ ਆਉਂਦੇ ਤਿੰਨ ਥਾਣਿਆਂ ’ਚ ਪੁਲਸ ਨੇ ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਵਾਲੇ 100 ਦੇ ਕਰੀਬ ਵਿਅਕਤੀਆਂ ਦੀ ਪਹਿਛਾਣ ਕਰਦੇ ਹੋਏ ਉਨ੍ਹਾਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਦੇਣ ਅਨੁਸਾਰ ਵਿਧਾਨ ਸਭਾ ਹਲਕਾ ਤਰਨਤਾਰਨ ’ਚ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਜਿੱਥੇ ਸੂਬੇ ਭਰ ’ਚ ਇਸ ਨੂੰ ਹੋਟ ਸੀਟ ਮੰਨਿਆ ਜਾ ਰਿਹਾ ਹੈ। ਉੱਥੇ ਹੀ ਇਸ ਚੋਣ ’ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੜਬੜੀ ਨਾ ਹੋਣ ਦੇ ਚਲਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਪਰ ਪੁਲਸ ਵੱਲੋਂ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਵੱਖ-ਵੱਖ ਖੁਫੀਆ ਏਜੰਸੀਆਂ ਅਤੇ ਪੁਲਸ ਵੱਲੋਂ ਤਿਆਰ ਕੀਤੀਆਂ ਗਈਆਂ ਰਿਪੋਰਟਾਂ ਦੇ ਅਨੁਸਾਰ ਅਪਰਾਧਿਕ ਕਿਸਮ ਦੇ ਵਿਅਕਤੀਆਂ ਦੇ ਖਿਲਾਫ ਲਿਸਟਾਂ ਤਿਆਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਤਿਆਰ ਕੀਤੀਆਂ ਗਈਆਂ ਇਨ੍ਹਾਂ ਲਿਸਟਾਂ ’ਚ ਉਨ੍ਹਾਂ ਵਿਅਕਤੀਆਂ ਖਿਲਾਫ ਸ਼ਿਕੰਜਾ ਕਸਣ ਦੀ ਤਿਆਰੀ ਕੀਤੀ ਗਈ ਹੈ ਜਿਨ੍ਹਾਂ ਦੇ ਖਿਲਾਫ ਬੀਤੇ ਸਮੇਂ ’ਚ ਤਿੰਨ ਤੋਂ ਚਾਰ ਅਪਰਾਧਿਕ ਕਿਸਮ ਦੇ ਪਰਚੇ ਦਰਜ ਹਨ।
ਸ਼ੁਕਰਵਾਰ ਸ਼ਾਮ ਸਮੇਂ ਵਿਧਾਨ ਸਭਾ ਹਲਕਾ ਤਰਨਤਾਰਨ ਅਧੀਨ ਆਉਂਦੇ ਥਾਣਾ ਸਰਾਏ ਅਮਾਨਤ ਖਾਂ, ਥਾਣਾ ਝਬਾਲ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ 100 ਦੇ ਕਰੀਬ ਅਪਰਾਧਕ ਕਿਸਮ ਦੇ ਵਿਅਕਤੀਆਂ ਦੇ ਖਿਲਾਫ ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਦੀ ਆਸ਼ੰਕਾ ਜਿਤਾਉਂਦੇ ਹੋਏ ਉਨ੍ਹਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਦੇ ਸੰਬੰਧ ’ਚ ਇਲਾਕਾ ਮਜਿਸਟਰੇਟ ਕੰਮ ਐੱਸ. ਡੀ. ਐੱਮ. ਤਰਨਤਾਰਨ ਦੀ ਅਦਾਲਤ ਵੱਲੋਂ ਇਨ੍ਹਾਂ ਸੰਬੰਧਤ 100 ਦੇ ਕਰੀਬ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕਰ ਦਿੱਤੇ ਗਏ ਹਨ। ਜਿਸ ਦੇ ਸਬੰਧ ’ਚ ਨਾਮਜ਼ਦ ਕੀਤੇ ਗਏ ਇਨ੍ਹਾਂ ਵਿਅਕਤੀਆਂ ਨੂੰ ਆਪਣੀ ਜ਼ਮਾਨਤ ਇਲਾਕਾ ਮਜਿਸਟਰੇਟ ਕਮ ਐੱਸ. ਡੀ. ਐੱਮ. ਤਰਨਤਾਰਨ ਪਾਸੋਂ ਕਰਵਾਉਣੀ ਲਾਜ਼ਮੀ ਹੋਵੇਗੀ ਅਜਿਹਾ ਨਾ ਕਰਨ ਦੀ ਸੂਰਤ ’ਚ ਪੁਲਸ ਕਿਸੇ ਸਮੇਂ ਵੀ ਇਨ੍ਹਾਂ ਦੀ ਗ੍ਰਿਫ਼ਤਾਰੀ ਪਾ ਸਕਦੀ ਹੈ।

LEAVE A REPLY

Please enter your comment!
Please enter your name here