
ਪੰਜਾਬ ਦੇ ਹੜ੍ਹ ਪੀੜਤਾਂ ਦੀ ਸਰਕਾਰ ਤੋਂ ਇਲਾਵਾ ਸਮਾਜ ਸੇਵੀਆਂ ਵੱਲੋਂ ਲਗਾਤਾਰ ਮਦਦ ਕੀਤੀ ਜਾ ਰਹੀ ਐ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸ਼ੀ ਦੇ ਪਿੰਡ ਮੋਤਲਾ ਦੇ ਕਿਸਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਕਿੱਲਾ ਮੁਆਵਜਾ ਰਾਸ਼ੀ ਵੰਡੀ ਗਈ। ਦੱਸਣਯੋਗ ਐ ਕਿ ਆਪ ਆਗੂ ਛੀਨਾ ਨੇ ਹਲਕੇ ਰਾਜਾ ਸਾਂਸੀ ਦੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਪਿੰਡ ਮੋਤਲਾ ਨੂੰ ਗੋਦ ਲਿਆ ਗਿਆ ਹੈ। ਇਸੇ ਤਹਿਤ ਉਨ੍ਹਾਂ ਨੇ ਅੱਜ ਪਿੰਡ ਮੋਤਲਾ ਵਿਖੇ ਪਹੁੰਚ ਕੇ ਪੀੜਤ ਕਿਸਾਨਾਂ ਨੂੰ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਸਾਨੂੰ ਪਾਰਟੀ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਹੜ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਇਹ ਸਾਡਾ ਮਨੁੱਖੀ ਫਰਜ ਵੀ ਹੈ। ਇਸੇ ਦੌਰਾਨ ਕਿਸਾਨਾਂ ਨੇ ਲੋੜੀਂਦੀ ਮਦਦ ਨਾ ਪਹੁੰਚਣ ਨੂੰ ਲੈ ਕੇ ਵੀ ਗਿਲਾ ਜਾਹਰ ਕੀਤਾ। ਕਿਸਾਨਾਂ ਨੇ ਕਿਹਾ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਐਲਾਨ ਕੀਤੇ ਗਏ ਸਨ, ਪਰ ਮਦਦ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਸਿਰਫ ਗੁਰਸ਼ਰਨ ਸਿੰਘ ਛੀਨਾ ਨੇ ਹੀ ਕੀਤਾ ਵਾਅਦਾ ਪੂਰਾ ਕੀਤਾ ਐ। ਉਨ੍ਹਾਂ ਕਿਹਾ ਕਿ ਗੁਰਸ਼ਰਨ ਸਿੰਘ ਛੀਨਾ ਵੱਲੋਂ ਕੀਤੀ ਮਦਦ ਨਾਲ ਉਨ੍ਹਾਂ ਦੇ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਹੋ ਗਈ ਐ, ਜਿਸ ਨਾਲ ਉਨ੍ਹਾਂ ਨੂੰ ਕਾਫੀ ਰਾਹਤ ਮਿਲੀ ਐ।


