ਫਾਜਿਲਕਾ ਸਿਹਤ ਵਿਭਾਗ ਦੀ ਡੇਂਗੂ ਖਿਲਾਫ ਚੌਕਸੀ; ਸਿਵਲ ਸਰਜਨ ਵੱਲੋਂ ਹਾਟ ਸਪੋਟ ਖੇਤਰਾਂ ਦਾ ਦੌਰਾ

0
18

ਫਾਜਿਲਕਾ ਦੇ ਕੁੱਝ ਇਲਾਕਿਆਂ ਅੰਦਰ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਸਰਗਰਮ ਹੋ ਗਿਆ ਐ। ਇਸੇ ਨੂੰ ਲੈ ਕੇ ਸਿਹਤ ਵਿਭਾਗ ਨੇ ਨਗਰ ਕੌਂਸਲ ਦੀ ਮਦਦ ਨਾਲ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ. ਅਰਪਿਤ ਗੁਪਤਾ ਨੇ ਹਾਟ ਸਪੋਟ ਇਲਾਕਿਆਂ ਦਾ ਦੌਰਾ ਕਰ ਕੇ ਫੋਗਿੰਗ ਅਤੇ ਸਪਰੇਅ ਕਰਵਾਈ ਗਈ।
ਇਸ ਮੌਕੇ ਫਾਜ਼ਿਲਕਾ ਨਗਰ ਕੌਂਸਲ ਦੇ ਅਧਿਕਾਰੀ ਵੀ ਵੱਖ-ਵੱਖ ਟੀਮਾਂ ਨਾਲ ਮੌਜੂਦ ਸਨ ਅਤੇ ਲੋਕਾਂ ਦੇ ਚਲਾਨ ਕੀਤੇ ਗਏ। ਸਿਵਲ ਸਰਜਨ ਡਾ. ਰੋਹਿਤ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਐ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਐ।
ਉਨ੍ਹਾਂ ਕਿਹਾ ਕਿ ਪਹਿਲਾਂ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਸੀ, ਜਿਸ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਰ੍ਹਾਂ ਚੌਕਸ ਹਨ। ਲੋਕਾਂ ਦੇ ਘਰਾਂ ਵਿੱਚ ਫੋਗਿੰਗ ਕੀਤੀ ਜਾ ਰਹੀ ਹੈ ਅਤੇ ਟੈਸਟਿੰਗ ਕੈਂਪ ਲਗਾਏ ਜਾ ਰਹੇ ਹਨ। ਲੋਕਾਂ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਵਿਭਾਗ ਨੇ ਸਥਿਤੀ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੋਈ ਐ।
ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੋਟਰੋਲ ਹੇਠ ਐ ਅਤੇ ਡੇਂਗੂ ਦੇ ਲਾਰਵੇ ਨੂੰ ਵਧਣ ਤੋਂ ਰੋਕਣ ਲਈ ਹਰ ਸੰਭਵ ਉਪਾਅ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਤੇ ਮੁਲਾਜਮਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਨੇ ਅਤੇ ਉਹ ਖੁਦ ਵੀ ਫੀਲਡ ਵਿਚ ਜਾ ਕੇ ਸਥਿਤੀ ਤੇ ਨਜਰ ਰੱਖ ਰਹੇ ਨੇ।

LEAVE A REPLY

Please enter your comment!
Please enter your name here