ਪੰਜਾਬ ਕਪੂਰਥਲਾ ਮੰਡੀ ’ਚ ਪ੍ਰਵਾਸੀ ਮਜ਼ਦੂਰਾਂ ‘ਤੇ ਹਮਲਾ; ਤਿੰਨ ਮਜਦੂਰ ਜ਼ਖਮੀ, ਪੁਲਿਸ ਕਰ ਰਹੀ ਜਾਂਚ By admin - October 28, 2025 0 47 Facebook Twitter Pinterest WhatsApp ਕਪੂਰਥਲਾ ਦੀ ਅਨਾਜ ਮੰਡੀ ਅੰਦਰ ਪਰਵਾਸੀ ਮਜਦੂਰਾਂ ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਐ। ਹਮਲੇ ਵਿਚ ਤਿੰਨ ਮਜਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਰਾਤ ਸਮੇਂ ਦੀ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਬਾਹਰ ਤੋਂ ਆਏ 10 ਤੋਂ 15 ਨੌਜਵਾਨਾਂ ਨੇ ਪਰਵਾਸੀ ਮਜਦੂਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਤਿੰਨ ਜਣੇ ਗੰਭੀਰ ਜ਼ਖਮੀ ਹੋਏ ਨੇ ਜਦਕਿ ਕਈ ਹੋਰਾਂ ਦੇ ਵੀ ਸੱਟਾਂ ਲੱਗੀਆਂ ਨੇ। ਘਟਨਾ ਦੀ ਸੂਚਨਾ ਮਿਲਣ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਘਟਨਾ ਤੋਂ ਬਾਅਦ, ਪ੍ਰਵਾਸੀ ਮਜ਼ਦੂਰਾਂ ਨੇ ਸਵੇਰੇ ਅਨਾਜ ਮੰਡੀ ਵਿੱਚ ਕੰਮ ਬੰਦ ਕਰ ਦਿੱਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸ਼ਿਕਾਇਤ ਦਰਜ ਕੀਤੀ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਮੰਡੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਉਧਰ ਘਟਨਾ ਨੂੰ ਲੈ ਕੇ ਆੜ੍ਹਤੀਆਂ ਅੰਦਰ ਵੀ ਗੁੱਸਾ ਪਾਇਆ ਜਾ ਰਿਹਾ ਐ। ਆੜ੍ਹਤੀਆ ਯੂਨੀਅਨ ਨੇ ਘਟਨਾ ‘ਤੇ ਗੁੱਸਾ ਪ੍ਰਗਟ ਕਰਦਿਆਂ ਪ੍ਰਵਾਸੀ ਮਜ਼ਦੂਰਾਂ ਨੂੰ ਕੰਮ ਕਰਦੇ ਸਮੇਂ ਸੁਰੱਖਿਆ ਪ੍ਰਦਾਨ ਕਰਨ ਦੀ ਮੰਗ ਕੀਤੀ ਐ। ਮਾਰਕੀਟ ਕਮੇਟੀ ਨੇ ਪੁਲਿਸ ਪ੍ਰਸ਼ਾਸਨ ਨੂੰ ਮੰਡੀ ਅੰਦਰ ਗਸ਼ਤ ਵਧਾਉਣ ਲਈ ਕਿਹਾ ਐ। ਪੁਲਿਸ ਨੇ ਕਿਹਾ ਹੈ ਕਿ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾਵੇਗਾ, ਅਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰਨ ਤੋਂ ਬਾਅਦ ਦੋਸ਼ੀਆਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਤੋਂ ਬਾਅਦ, ਮੰਡੀ ਵਿੱਚ ਖਰੀਦ ਪ੍ਰਕਿਰਿਆ ਮੁੜ ਸ਼ੁਰੂ ਹੋ ਗਈ ਹੈ, ਅਤੇ ਮਜ਼ਦੂਰਾਂ ਨੇ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ।