ਪੰਜਾਬ ਫਗਵਾੜਾ ’ਚ ਗੋਲੀ ਲੱਗਣ ਨਾਲ ਆਟੋ ਚਾਲਕ ਦੀ ਮੌਤ; ਦੇਰ ਰਾਤ ਅਣਪਛਾਤੇ ਹਮਲਾਵਰ ਗੋਲੀ ਮਾਰ ਕੇ ਫਰਾਰ By admin - October 28, 2025 0 18 Facebook Twitter Pinterest WhatsApp ਫਗਵਾੜਾ ਵਿੱਚ ਦੇਰ ਰਾਤ ਅਣਪਛਾਤਿਆਂ ਵੱਲੋਂ ਇੱਕ ਆਟੋ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਐ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਫਗਵਾੜਾ ਦੇ ਸੁਖਚੈਨ ਨਗਰ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਦੇ ਦੱਸਣ ਮੁਤਾਬਕ ਅਣਪਛਾਤੇ ਹਮਲਾਵਰ ਨੇ ਦੇਰ ਰਾਤ ਕੁਲਦੀਪ ਨੂੰ ਗੋਲੀ ਮਾਰ ਕੇ ਫਰਾਰ ਹੋ ਗਏ। ਉਸ ਨੂੰ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੋਲੀ ਲੱਗਣ ਤੋਂ ਬਾਅਦ ਫਗਵਾੜਾ ਹਸਪਤਾਲ ਵਿੱਚ ਭਰਤੀ ਕੁਲਦੀਪ ਨੂੰ ਨਾਜ਼ੁਕ ਹਾਲਤ ਕਾਰਨ ਜਲੰਧਰ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਲਾਜ ਦੌਰਾਨ ਕੁਲਦੀਪ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ, ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ; ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।