ਪੰਜਾਬ ਕਪੂਰਥਲਾ ’ਚ ਖੜ੍ਹੀ ਕਾਰ ’ਚੋਂ ਸਾਮਾਨ ਚੋਰੀ; ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਲੈ ਕੇ ਫਰਾਰ By admin - October 28, 2025 0 22 Facebook Twitter Pinterest WhatsApp ਕਪੂਰਥਲਾ ਵਿਚ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਚੋਰ ਵੱਲੋਂ ਨਿਸ਼ਾਨਾ ਬਣਾਉਣ ਦੀ ਖਬਰ ਸਾਹਮਣੇ ਆਈ ਐ। ਚੋਰ ਕਾਰ ਦਾ ਸ਼ੀਸ਼ਾ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿਚ ਇਕ ਅਣਪਛਾਤਾ ਵਿਅਕਤੀ ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਚੋਰੀ ਕਰ ਕੇ ਫਰਾਰ ਹੁੰਦਾ ਦਿਖਾਈ ਦੇ ਰਿਹਾ ਐ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਐ।