ਫਿਰੋਜ਼ਪੁਰ ’ਚ ਸੰਸਥਾ ਦਾ ਨਸ਼ਿਆਂ ਖਿਲਾਫ ਰੋਸ ਮਾਰਚ; ਨਸ਼ਾ ਭਜਾਓ ਮੁਹੱਲਾ ਬਚਾਓ ਤਹਿਤ ਦਿੱਤਾ ਸੁਨੇਹਾ

0
23

 

ਫਿਰੋਜ਼ਪੁਰ ਛਾਉਣੀ ਵਿਖੇ ਸ਼ਹੀਦ ਸਤਪਾਲ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਨਸ਼ਿਆਂ ਦੇ ਖਾਤਮੇ ਦੇ ਸੁਨੇਹਾ ਦੇਣ ਲਈ ਨਸ਼ਾ ਵਿਰੋਧੀ ਰੋਸ ਮਾਰਚ ਕੱਢਿਆ। ਨਸ਼ਾ ਭਜਾਓ ਮੁਹੱਲਾ ਬਚਾਓ ਤਹਿਤ ਕੱਢਿਆ ਗਿਆ ਇਹ ਰੋਸ ਮਾਰਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਘਰ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਪਰਿਕਰਮਾ ਕਰਨ ਬਾਅਦ ਸਾਬਕਾ ਵਿਧਾਇਕ ਦੇ ਘਰ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਸੰਸਥਾ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰ ਰਹੀ ਐ ਅਤੇ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਸੰਬੋਧਨ ਕਰਦਿਆਂ  ਸੁਸਾਇਟੀ ਦੇ ਸਰਪ੍ਰਸਤ ਸੁਰਿੰਦਰ ਸਿੰਘ ਬੱਬੂ ਨੇ ਕਿਹਾ ਕਿ ਵਾਰਡ ਨੰਬਰ 1 ਵਿੱਚ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਪ੍ਰਚਲਿਤ ਸੀ, ਜਿਸ ਕਾਰਨ ਵਾਰਡ ਦੇ ਵਸਨੀਕਾਂ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸੰਸਥਾ ਲੰਮੇ ਸਮੇਂ ਤੋਂ ਨਸ਼ਿਆਂ ਖਿਲਾਫ ਸੰਘਰਸ਼ ਕਰ ਰਹੀ ਐ ਜੋ ਅੱਗੇ ਵੀ ਜਾਰੀ ਰੇਗਗਾ। ਇਸ ਮੌਕੇ ਸ਼ਹੀਦ ਸਤਪਾਲ ਦੇ ਛੋਟੇ ਭਰਾ ਅਸ਼ੋਕ ਕੁਮਾਰ ਨੇ ਸ਼ਹੀਦ ਸਤਪਾਲ ਵੈਲਫੇਅਰ ਸੋਸਾਇਟੀ ਨਾਲ ਨਸ਼ਾ ਵਿਰੋਧੀ ਰੈਲੀ ਦਾ ਸਮਰਥਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਇੱਕ ਬੁਰਾਈ ਬਣਦਾ ਜਾ ਰਿਹਾ ਹੈ, ਜਿਸ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਕੋਸ਼ਿਸ਼ ਕਰਦੇ ਰਹਿਣਾ ਚਾਹੀਦਾ ਐ।

LEAVE A REPLY

Please enter your comment!
Please enter your name here