ਮੋਗਾ ’ਚ ਸਪੀਕਰ ਕੁਲਤਾਰ ਸੰਧਵਾਂ ਦੀ ਅਧਿਕਾਰੀਆਂ ਨਾਲ ਮੀਟਿੰਗ; ਨਸ਼ਿਆਂ ਦੇ ਖਾਤਮੇ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ

0
55

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਮੋਗਾ ਦੌਰੇ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਸ਼ਿਆਂ ਨਾਲ ਜੁੜੇ ਲੋਕਾਂ ਨੂੰ ਸਾਫ ਸੰਦੇਸ਼ ਐ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਨਸ਼ੇ ਵੇਚਣ ਤੇ ਵਰਤਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਫੜੇ ਜਾਣ ਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਹਨਾਂ ਨੇ ਸਮਾਜਿਕ ਸੰਦੇਸ਼ ਦਿੰਦਿਆਂ ਕਿਹਾ ਕਿ ਮਾਂ-ਪਿਉ ਦੀ ਆਪਣੇ ਬੱਚਿਆਂ ਪ੍ਰਤੀ ਜ਼ਿੰਮੇਵਾਰੀ ਹੈ, ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨਾਲ ਵਧੇਰੇ ਸਮਾਂ ਬਿਤਾਉਣ, ਤਾਂ ਜੋ ਉਹਨਾਂ ਦੀਆਂ ਗਤਿਵਿਧੀਆਂ ਤੇ ਪੂਰੀ ਨਿਗਰਾਨੀ ਰਹੇ। ਇਸ ਮੌਕੇ ਮੋਗਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ਮੁਹਿੰਮ ਦੀ ਤਾਰੀਫ਼ ਕਰਦਿਆਂ ਉਹਨਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸਾਗਰ ਸੇਧੀਆ ਅਤੇ ਐਸਐਸਪੀ ਅਜੇ ਗਾਂਧੀ ਵੱਲੋਂ ਕੀਤੀ ਜਾ ਰਹੀ ਇਹ ਕਾਵਿਸ਼ ਕਾਬਿਲ-ਏ-ਤਾਰੀਫ਼ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਡੀ-ਐਡਿਕਸ਼ਨ ਸੈਂਟਰਾਂ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਪੁਨਰਵਾਸ ਤੇ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਧੀਆ, ਐਸਐਸਪੀ ਅਜੇ ਗਾਂਧੀ, ਪ੍ਰਸ਼ਾਸਨ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ। ਸਪੀਕਰ ਕੁਲਤਾਰ ਸੰਧਵਾਂ ਨੇ ਨਸ਼ਾ ਵਿਰੋਧੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

LEAVE A REPLY

Please enter your comment!
Please enter your name here