
ਫਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਦੀ ਟੀਮ ਨੇ ਲੁਧਿਆਮਆ ਵਿਖੇ ਚੱਲ ਰਹੇ ਰਾਜ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਫਾਈਨਲ ਮੁਕਾਬਲੇ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਐ। ਜਿੱਤ ਤੋਂ ਬਾਅਦ ਟੀਮ ਅੱਜ ਫਰੀਦਕੋਟ ਵਿਖੇ ਪਹੁੰਚੀ ਜਿੱਥੇ ਸਕੂਲ ਮੈਨੇਜਮੈਂਟ ਵੱਲੋਂ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨਜਮੈਂਟ ਦੇ ਡਾਇਰੇਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਟੀਮ ਨੇ ਮੁਕਾਬਲਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਐ ਜਿਸ ਲਈ ਸਾਰੇ ਖਿਡਾਰੀ ਵਧਾਈ ਦੇ ਪਾਤਰ ਹਨ।
ਇਸ ਮੌਕੇ ਸਕੂਲ ਪ੍ਰਿੰਸੀਪਲ ਅਪੂਰਵ ਦੇਵਗਨ ਨੇ ਦੱਸਿਆ ਕਿ ਜਿਥੇ ਸਾਡੇ ਸਕੂਲ ਦੇ ਬੱਚਿਆਂ ਵੱਲੋਂ ਪੜ੍ਹਾਈ ਦੇ ਖੇਤਰ ਵਿੱਚ ਬਹੁਤ ਮੱਲਾਂ ਮਾਰੀਆਂ ਹਨ ਉੱਥੇ ਹੀ ਸਾਡੇ ਸਕੂਲ ਦੇ ਬੱਚਿਆਂ ਵੱਲੋਂ ਖੇਡਾਂ ਵਿੱਚ ਵੀ ਆਪਣਾ ਬੇਹਤਰੀਨ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਮੈਡਲ ਜਿੱਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ 150 ਤੋਂ ਵੀ ਜਿਆਦਾ ਮੈਡਲ ਅਸੀਂ ਹੁਣ ਤੱਕ ਹਾਸਿਲ ਕਰ ਚੁੱਕੇ ਹਨ ਅਤੇ ਕੁੱਲ 400 ਤੋਂ ਵੀ ਜਿਆਦਾ ਮੈਡਲ ਜਿਨਾਂ ਵਿੱਚ ਗੋਲਡ ਮੈਡਲ ਚਾਂਦੀ ਦੇ ਤੱਕ ਵੀ ਅਤੇ ਕਾਂਸੀ ਦੇ ਤਮਗੇ ਸ਼ਾਮਿਲ ਹਨ ਉਸ ਸਕੂਲ ਦੇ ਖਿਡਾਰੀ ਹਾਸਿਲ ਕਰ ਚੁੱਕੇ ਹਨ।
ਉਹਨਾਂ ਕਿਹਾ ਕਿ ਜਿੱਥੇ ਪੜ੍ਹਾਈ ਦੇ ਨਾਲ ਨਾਲ ਸਕੂਲ ਅੰਦਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਾਡੇ ਵੱਲੋਂ ਸਪੈਸ਼ਲ ਗਰਾਊਂਡ ਸਕੂਲ ਅੰਦਰ ਹੀ ਤਿਆਰ ਕੀਤੇ ਗਏ ਹਨ ਉੱਥੇ ਸਕੂਲ ਵੱਲੋਂ ਨਿਯੁਕਤ ਕੀਤੇ ਗਏ ਕੋਚਾਂ ਵੱਲੋਂ ਬੱਚਿਆਂ ਨੂੰ ਖੇਡਾਂ ਦੀ ਫਰੀ ਕੋਚਿੰਗ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਕਿ ਅੱਜ ਸਾਡੇ ਸਕੂਲ ਦੇ ਬੱਚੇ ਜਿਹੜੇ ਕਿ ਸੇਪਕ ਟਾਕਰਾ ਖੇਡ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਹਾਸਲ ਕਰਕੇ ਆਏ ਹਨ। ਉਹਨਾਂ ਕਿਹਾ ਕਿ ਅਸੀਂ ਲਗਾਤਾਰ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦੇ ਰਹਿਦੇ ਹਾਂ ਅਤੇ ਜਿਹੜੇ ਵੀ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹਨ ਜਾਂ ਮੈਡਲ ਜਿੱਤ ਕੇ ਆਉਂਦੇ ਹਨ ਉਨ੍ਹਾਂ ਨੂੰ ਸਮੇਂ ਸਮੇਂ ਤੇ ਸਨਮਾਨਿਤ ਕੀਤਾ ਜਾਂਦਾ ਹੈ।


