ਅੰਮ੍ਰਿਤਸਰ ਦੇ ਡੰਡਾਰੀ ਪੁਲ ਤੇ ਬਾਲਮੀਕੀ ਸਮਾਜ ਦਾ ਧਰਨਾ; ਤੀਰਥ ਵਿਖੇ ਝੰਡਾ ਲਗਾਉਣ ਨੂੰ ਲੈ ਕੇ ਵਧਿਆ ਵਿਵਾਦ; ਸੰਘਰਸ਼ ਪੰਜਾਬ ਪੱਧਰੀ ਕਰਨ ਦੀ ਦਿੱਤੀ ਚਿਤਾਵਨੀ

0
63

ਵਾਲਮੀਕੀ ਤੀਰਥ ਵਿਖੇ ਝੰਡਾ ਲਗਾਉਣ ਨੂੰ ਲੈ ਕੇ ਪੈਦੇ ਹੋਏ ਵਿਵਾਦ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਵਾਲਮੀਕੀ ਜਥੇਬੰਦੀਆਂ ਨੇ ਅੱਜ ਭੰਡਾਰੀ ਪੁਲ ਜਾਮ ਕਰ ਕੇ ਪ੍ਰਦਰਸ਼ਨ ਕੀਤਾ। ਸ਼ਹਿਰ ਨੂੰ ਬੰਦ ਰੱਖਣ ਦੇ ਸੱਦੇ ਤਹਿਤ ਇਕੱਠਾ ਹੋਈਆ ਜਥੇਬੰਦੀਆਂ ਨੇ ਰੋਡ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀ ਕੁੱਝ ਲੋਕਾਂ ਵੱਲੋਂ ਤੀਰਥ ਤੇ ਜਬਰੀ ਝੰਡਾ ਲਗਾਉਣ ਦਾ ਵਿਰੋਧ ਕਰ ਰਹੇ ਨੇ। ਪ੍ਰਦਰਸ਼ਨਕਾਰੀਆਂ ਨੇ ਛੇਤੀ ਕਾਰਵਾਈ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਪੰਜਾਬ ਪੱਧਰੀ ਰੂਪ ਦੇਣ ਦੀ ਚਿਤਾਵਨੀ ਦਿੱਤੀ ਐ।
ਪ੍ਰਦਰਸ਼ਨਕਾਰੀਆਂ ਨੇ ਆਰੋਪ ਲਾਇਆ ਕਿ 27 ਅਕਤੂਬਰ ਵਾਲੇ ਦਿਨ ਵਾਲਮੀਕੀ ਤੀਰਥ ਦੀ ਮਰਿਆਦਾ ਦੀ ਖੁੱਲ੍ਹੀ ਉਲੰਘਣਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਤੀਰਥ ‘ਤੇ ਜ਼ਬਰਦਸਤੀ ਝੰਡਾ ਲਗਾਇਆ ਗਿਆ, ਜੋ ਸਿੱਧੀ ਤੌਰ ‘ਤੇ ਬੇਅਦਬੀ ਹੈ। ਪ੍ਰਦਰਸ਼ਨਕਾਰੀਆਂ ਦੇ ਅਨੁਸਾਰ, ਇਹ ਸਾਰਾ ਕੰਮ ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਹੈ, ਜਿਸ ਨੇ ਸਮੇਂ ਸਿਰ ਦਖ਼ਲਅੰਦਾਜ਼ੀ ਨਹੀਂ ਕੀਤੀ।
ਵਾਲਮੀਕੀ ਸੰਗਠਨਾਂ ਦੇ ਆਗੂਆਂ ਨੇ ਦੋਸ਼ ਲਾਇਆ ਕਿ ਓਮ ਪ੍ਰਕਾਸ਼ ਗੱਬਰ ਅਤੇ ਉਸਦੇ ਸਾਥੀਆਂ ਵੱਲੋਂ ਤੀਰਥ ਦੀ ਮਰਿਆਦਾ ਨੂੰ ਤੋੜਿਆ ਗਿਆ। ਉਹਨਾਂ ਕਿਹਾ ਕਿ ਇਨ੍ਹਾਂ ਲੋਕਾਂ ਵੱਲੋਂ ਪਹਿਲਾਂ ਵੀ ਕਈ ਵਾਰ ਗੁੰਡਾਗਰਦੀ ਕੀਤੀ ਗਈ ਹੈ ਅਤੇ ਇਹ ਘਟਨਾ ਉਸਦੀ ਇੱਕ ਹੋਰ ਕੜੀ ਹੈ। ਸੰਗਠਨਾਂ ਨੇ ਸਪਸ਼ਟ ਕੀਤਾ ਕਿ ਜਦ ਤੱਕ ਝੰਡਾ ਨਹੀਂ ਹਟਾਇਆ ਜਾਂਦਾ ਅਤੇ ਜ਼ਿੰਮੇਵਾਰ ਲੋਕਾਂ ‘ਤੇ ਕਾਰਵਾਈ ਨਹੀਂ ਹੁੰਦੀ, ਧਰਨਾ ਜਾਰੀ ਰਹੇਗਾ।
ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਸਮੇਂ ‘ਚ ਰਾਜਪੱਧਰੀ ਪੱਧਰ ‘ਤੇ ਵੱਡਾ ਆੰਦੋਲਨ ਸ਼ੁਰੂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਵਾਲਮੀਕੀ ਸਮਾਜ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰੇਗਾ ਤੇ ਮਰਿਆਦਾ ਦੀ ਰੱਖਿਆ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ।

LEAVE A REPLY

Please enter your comment!
Please enter your name here