ਪੰਜਾਬ ਗੁਰਦਾਸਪੁਰ ਪ੍ਰਸ਼ਾਸਨ ਪਰਾਲੀ ਸਾੜਨ ਖਿਲਾਫ਼ ਚੌਕਸ; ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਕੀਤਾ ਜਾ ਰਿਹਾ ਪ੍ਰੇਰਿਤ; ਅੱਗ ਲਾਉਣ ਵਾਲਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ By admin - October 29, 2025 0 15 Facebook Twitter Pinterest WhatsApp ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਸਾੜਣ ਦੇ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਕਮਰਕੱਸ ਲਈ ਐ। ਪ੍ਰਸ਼ਾਸਨਿਨਕ ਅਧਿਕਾਰੀਆਂ ਵੱਲੋਂ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਐ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੁੱਝ ਥਾਵਾਂ ’ਤੇ ਪਹੁੰਚ ਕੇ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਕਾਰਵਾਈ ਵੀ ਕਰ ਰਹੀਆਂ ਨੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਸਾਰੇ ਉੱਪ ਮੰਡਲ ਮੈਜਿਸਟਰੇਟ, ਪੁਲਿਸ ਅਧਿਕਾਰੀ, ਪਰਾਲੀ ਪਰੋਟੈਕਸ਼ਨ ਫੋਰਸ ਦੀਆਂ ਟੀਮਾਂ, ਕਲੱਸਟਰ ਤੇ ਨੋਡਲ ਅਫਸਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ ਅਤੇ ਬਹੁਤ ਸਾਰੇ ਕਿਸਾਨ ਪ੍ਰਸ਼ਾਸਨ ਨਾਲ ਸਹਿਯੋਗ ਕਰ ਰਹੇ ਹਨ। ਕਿਸਾਨਾਂ ਵਲੋਂ ਸਟੱਬਲ ਮੈਨੇਜਮੈਂਟ ਤਹਿਤ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਅਪੀਲਾਂ ਦੇ ਬਾਵਜੂਦ ਕੁਝ ਕੁ ਕਿਸਾਨਾਂ ਵਲੋਂ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀਂ ਹੈ, ਜਿਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਲਗਾਤਾਰ ਕਿਸਾਨਾਂ ਨੂੰ ਮਿਲਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਫਿਰ ਵੀ ਕੁਝ ਕਿਸਾਨ ਪਰਾਲੀ ਸਾੜਨ ਤੋਂ ਬਾਜ ਨਹੀਂ ਆ ਰਹੇ ਅਜਿਹੇ 10 ਕਿਸਾਨਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।