ਤਰਨ ਤਾਰਨ ’ਚ ਰਾਜਾ ਵੜਿੰਗ ਦਾ ਵੱਡਾ ਬਿਆਨ; ਗੈਂਗਸਟਰਵਾਦ ਦੇ ਖਾਤਮੇ ਦਾ ਕੀਤਾ ਵਾਅਦਾ; ਕਿਹਾ, ਗੈਂਗਸਟਰਵਾਦ ਖਤਮ ਨੂੰ ਪਹਿਲ ਦੇਵੇਗੀ ਕਾਂਗਰਸ

0
55

ਕਾਂਗਰਸੀ ਸਾਂਸਦ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਲਈ ਪੰਜਾਬ ਸਰਕਾਰ ਨੂੰ ਘੇਰਿਆ ਐ। ਤਰਨ ਤਾਰਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਲਗਾਤਾਰ ਵੱਡੀਆਂ ਕਾਰਵਾਈਆਂ ਹੋ ਰਹੀਆਂ ਨੇ ਜਦਕਿ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਐ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਸਰਕਾਰ ਆਉਣ ਤੇ ਗੈਂਗਸਟਰਵਾਦ ਨੂੰ ਖਤਮ ਕਰ ਕੇ  ਸੁਖਾਵਾਂ ਮਾਹੌਲ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਵੱਡੀ ਘਟਨਾ ਵਾਪਰ ਜਾਂਦੀ ਐ ਤਾਂ ਪੁਲਿਸ ਪ੍ਰਸ਼ਾਸਨ ਦਾ ਸਾਰਾ ਜੋਰ ਧਰਨਾ ਚੁਕਵਾਉਣ ਤੇ ਪੋਸਟ ਮਾਰਟਮ ਕਰਵਾਉਣ ਵਿਚ ਲੱਗ ਜਾਂਦਾ ਐ ਅਤੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਫੜਣ ਵਿਚ ਕੋਈ ਦਿਲਚਸਪੀ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨੀ ਨੂੰ ਗਲਤ ਰਸਤੇ ਪਾ ਕੇ ਆਪਣਾ ਉਲੂ ਸਿੱਧਾ ਕਰ ਰਹੀ ਐ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਗੈਂਗਸਟਰਵਾਦ ਨੂੰ ਇਕ ਘੰਟੇ ਅੰਦਰ ਖਤਮ ਕੀਤਾ ਜਾ ਸਕਦਾ ਐ। ਉਨ੍ਹਾਂ ਕਿਹਾ ਕਿ ਲੋਕਾਂ ਕੋਲ ਸਰਕਾਰ ਤੇ ਦਬਾਅ ਬਣਾਉਣ ਲਈ ਸਮਾਂ ਨਹੀਂ ਐ, ਜਿਸ ਕਾਰਨ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਅਵੇਸਲੀ ਹੋਈ ਪਈ ਐ।

LEAVE A REPLY

Please enter your comment!
Please enter your name here