ਪੰਜਾਬ ਅਬੋਹਰ ਦੀਆਂ ਟੇਲਾਂ ਤੋਂ ਮਿਲੀ ਅਣਪਛਾਤੀ ਲਾਸ਼; ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - October 29, 2025 0 15 Facebook Twitter Pinterest WhatsApp ਅਬੋਹਰ ਦੇ ਪਿੰਡ ਗੁਮਜਾਲ ਨੇੜਿਓ ਟੇਲਾਂ ਵਿਚੋਂ ਇਕ ਅਣਪਛਾਤੀ ਲਾਸ਼ ਬਰਾਮਦ ਹੋਈ ਐ। ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਐ ਅਤੇ ਉਸ ਦੀਆਂ ਜੇਬਾਂ ਵਿਚੋਂ ਚਾਬੀਆਂ ਦਾ ਗੁੱਛਾ ਬਰਾਮਦ ਹੋਇਆ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ, ਨਰ ਸੇਵਾ ਸਮਿਤੀ ਦੇ ਵਲੰਟੀਅਰਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਟਿੱਲੇ ਵਿੱਚ ਫਸੀ ਹੋਈ ਹੈ। ਸੂਚਨਾ ਮਿਲਣ ‘ਤੇ ਵਲੰਟੀਅਰਾਂ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਤੁਰੰਤ ਮੌਕੇ ‘ਤੇ ਪਹੁੰਚੇ, ਲਾਸ਼ ਨੂੰ ਟਿੱਲੇ ਵਿੱਚੋਂ ਬਾਹਰ ਕੱਢਿਆ ਅਤੇ ਕਲੇਰਖੇੜਾ ਚੌਕੀ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ‘ਤੇ, ਪੁਲਿਸ ਅਧਿਕਾਰੀ ਰਿਚਪਾਲ ਸਿੰਘ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ। ਬਿੱਟੂ ਨਰੂਲਾ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸਿਰਫ਼ 24 ਘੰਟੇ ਪੁਰਾਣੀ ਜਾਪਦੀ ਸੀ, ਅਤੇ ਉਹ ਆਲੇ ਦੁਆਲੇ ਦੇ ਖੇਤਰ ਤੋਂ ਹੋ ਸਕਦਾ ਹੈ। ਉਸਨੇ ਚਿੱਟਾ ਕੁੜਤਾ-ਪਜਾਮਾ ਪਾਇਆ ਹੋਇਆ ਸੀ ਅਤੇ ਉਸਦੀ ਜੇਬ ਵਿੱਚੋਂ ਚਾਬੀਆਂ ਦਾ ਇੱਕ ਗੁੱਛਾ ਵੀ ਮਿਲਿਆ ਸੀ। ਪੁਲਿਸ ਨੇ ਲਾਸ਼ ਨੂੰ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।