ਪੰਜਾਬ ਜਲੰਧਰ ’ਚ ਵਿਜੀਲੈਂਸ ਵੱਲੋਂ ਜਾਗਰੂਕਤਾ ਸੈਮੀਨਾਰ; ਜਾਗਰੂਕਤਾ ਹਫ਼ਤੇ ਤਹਿਤ ਕੀਤਾ ਜਾਗਰੂਕ By admin - October 30, 2025 0 14 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਐ, ਜਿਸ ਦੇ ਤਹਿਤ ਅੱਜ ਵਿਜੀਲੈਂਸ ਵੱਲੋਂ ਜਲੰਧਰ ਦੇ ਖਾਲਸਾ ਕਾਲਜ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਨਚਾਰੀ ਰਿਸ਼ਵਤ ਮੰਗਦਾ ਐ ਤਾਂ ਇਸ ਦੀ ਜਾਣਕਾਰੀ ਤੁਰਤ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ ਤੇ ਵੈਬਸਾਈਟ ਦੇ ਦਿੱਤੀ ਜਾਵੇ। ਦੱਸਣਯੋਗ ਐ ਕਿ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਨੂੰ ਨਿਰਦੇਸ਼ ਦਿੱਤੇ ਗਏ ਨੇ, ਜਿਸ ਦੇ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਚੌਕਸੀ ਸਾਡੀ ਸਾਂਝੀ ਜ਼ਿੰਮੇਵਾਰੀ ਤਹਿਤ ਹਫਤਾ ਮਨਾਇਆ ਜਾ ਰਿਹਾ ਐ। ਇਸ ਮੌਕੇ ਹਾਜ਼ਰੀਨ ਨੂੰ ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਸਮਾਜ ਵਿੱਚੋਂ ਇਸ ਨੂੰ ਖਤਮ ਕਰਨ ਵਿੱਚ ਵਿਜੀਲੈਂਸ ਬਿਊਰੋ ਨਾਲ ਸਹਿਯੋਗ ਕਰਨ ਦੀ ਸਹੁੰ ਵੀ ਚੁਕਾਈ ਗਈ, ਅਤੇ ਜਾਗਰੂਕਤਾ ਪੈਂਫਲੇਟ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ ਨੇ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਵਿਭਾਗ ਦੇ ਕੰਮ ਪ੍ਰਤੀ ਸਿੱਧੇ ਤੌਰ ‘ਤੇ ਸੰਵੇਦਨਸ਼ੀਲ ਬਣਾਉਣ ਵਿੱਚ ਬਹੁਤ ਪ੍ਰਭਾਵਸ਼ਾਲੀ ਹਨ।