ਪੰਜਾਬ 19. 3010_MOGA_ACTIVA CHORI ਮੋਗਾ ’ਚ ਦੁਕਾਨ ਦੇ ਬਾਹਰੋਂ ਐਕਟਿਵਾ ਚੋਰੀ; ਘਟਨਾ ਸੀਸੀਟੀਵ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - October 30, 2025 0 49 Facebook Twitter Pinterest WhatsApp ਮੋਗਾ ਸ਼ਹਿਰ ਅੰਦਰ ਚੋਰੀਆਂ ਦੀਆਂ ਘਟਨਾਵਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਐ। ਤਾਜ਼ਾ ਮਾਮਲਾ ਸ਼ਹਿਰ ਦੇ ਭੀੜ ਭਾੜ ਵਾਲੇ ਇਲਾਕੇ ਵਿਚੋਂ ਸਾਹਮਣੇ ਆਇਆ ਐ, ਜਿੱਥੇ ਇਕ ਚੋਰ ਘਰ ਦੇ ਬਾਹਰ ਖੜੀ ਐਕਟਿਵਾ ਚੋਰੀ ਕਰ ਕੇ ਫਰਾਰ ਹੋ ਗਿਆ। ਚੋਰੀ ਦੀ ਘਟਨਾ ਗਲੀ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਪੀੜਤ ਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰ ਦੀ ਭਾਲ ਸ਼ੁਰੂ ਕਰ ਦਿੱਤੀ ਐ। ਐਕਟਿਵਾ ਦੇ ਮਾਲਕ ਬਾਬੂ ਨੇ ਦੱਸਿਆ ਕਿ ਉਸਨੇ ਐਕਟਿਵਾ ਆਪਣੇ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਅਤੇ ਦਸ ਮਿੰਟਾਂ ਦੇ ਅੰਦਰ, ਐਕਟਿਵਾ ਚੋਰੀ ਹੋ ਗਈ। ਉਸਨੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਐਕਟਿਵਾ ਲੱਭ ਕੇ ਵਾਪਸ ਦੇਣ ਦੀ ਮੰਗ ਕੀਤੀ ਐ।