ਪੰਜਾਬ ਤਰਨ ਤਾਰਨ ’ਚ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ; ਮੰਤਰੀ ਕਟਾਰੂਚੱਕ ਸਮੇਤ ਕਈ ਆਗੂ ਰਹੇ ਮੌਜੂਦ; ਕਿਹਾ, ਤਰਨਤਾਰਨ ਜ਼ਿਮਨੀ ਚੋਣ ‘ਤੇ ਟਿਕਿਆ ਪੰਜਾਬ ਦਾ ਵਿਕਾਸ By admin - October 30, 2025 0 40 Facebook Twitter Pinterest WhatsApp ਆਮ ਆਦਮੀ ਪਾਰਟੀ ਨੇ ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਦੱਸਿਆ ਐ। ਇੱਥੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰਨੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਵੇਖਦਿਆਂ ਦੂਜੀਆਂ ਪਾਰਟੀਆਂ ’ਚੋਂ ਲੋਕ ਲਗਾਤਾਰ ਆਮ ਆਦਮੀ ਪਾਰਟੀ ਦੀ ਪੱਲਾ ਫੜ ਰਹੇ ਨੇ, ਜਿਸ ਦੇ ਚਲਦਿਆਂ ਕਾਂਗਰਸੀ ਪਾਰਟੀ ਤੋਂ ਕਈ ਨੌਜਵਾਨ ਆਗੂਆਂ ਨੇ ਪਾਰਟੀ ਦਾ ਪੱਲਾ ਫੜਿਆ ਐ। ਇਸੇ ਤਰ੍ਹਾਂ ਕੈਬਨਿਟ ਲਾਲ ਚੰਦ ਟਕਾਰੂਚੱਕ ਨੇ ਕਿਹਾ ਕਿ ਸਰਕਾਰ ਤੇ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਤੋਂ ਲੋਕ ਖੁਸ਼ ਨੇ ਇਸ ਲਈ ਤਰਨ ਤਾਰਨ ਜਿਮਨੀ ਚੋਣ ਵੀ ਪਾਰਟੀ ਸ਼ਾਨ ਨਾਲ ਜਿੱਤੇਗੀ।