ਪੰਜਾਬ ਮੋਗਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਘੇਰੇ ਵਿਰੋਧੀ; ਰਾਹੁਲ ਦੇ ਪੀਐਮ ਮੋਦੀ ਬਾਰੇ ਸਵਾਲ ’ਤੇ ਚੁੱਕੇ ਸਵਾਲ; ਨਸ਼ੇ ਤੇ ਅਮਨ ਕਾਨੂੰਨ ਨੂੰ ਲੈ ਕੇ ਸਰਕਾਰ ਵੱਲ ਸਾਧੇ ਨਿਸ਼ਾਨੇ By admin - October 30, 2025 0 44 Facebook Twitter Pinterest WhatsApp ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅੱਜ ਮੋਗਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਤਿੱਖੇ ਹਮਲੇ ਕੀਤੇ। ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਮੋਦੀ ਦੇ ਨੱਚਣ ਬਾਰੇ ਦਿੱਤੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨਾਸਮਝ ਹਨ, ਜਿਸ ਕਾਰਨ ਅਜਿਹੇ ਬਿਆਨ ਦੇ ਰਹੇ ਨੇ। ਇਸੇ ਦੌਰਾਨ ਉਨ੍ਹਾਂ ਨੇ ਨਵਜੋਤ ਸਿੱਧੂ ਤੇ ਰਾਜਾ ਵੜਿੰਗ ਵੱਲ ਵੀ ਤਿੱਖੇ ਨਿਸ਼ਾਨੇ ਸੇਧੇ। ਨਸ਼ੇ ਤੇ ਅਮਨ ਕਾਨੂੰਨ ਦੀ ਸਥਿਤੀ ਬਾਰੇ ਪੰਜਾਬ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਮੇਰੇ ਸਮੇਂ ਅਤੇ ਮੌਜੂਦਾ ਸਰਕਾਰ ਵਿੱਚ ਬਹੁਤ ਫ਼ਰਕ ਹੈ। ਤਰਨਤਾਰਨ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਐ ਅਤੇ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ। ਅਕਾਲੀ ਦਲ ਨਾਲ ਗਠਜੋੜ ਬਾਰੇ ਉਨ੍ਹਾਂ ਕਿਹਾ ਕਿ ਸਮਝੌਤੇ ਤਾਂ ਹੁੰਦੇ ਰਹਿੰਦੇ ਨੇ ਪਰ ਅਜਿਹੇ ਫੈਸਲੇ ਹਾਈ ਕਮਾਂਡ ਨੇ ਲੈਣੇ ਹੁੰਦੇ ਨੇ ਅਤੇ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਹੀ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਪਾਰਟੀ ਨੂੰ ਪੰਜਾਬ ਅੰਦਰ ਲੋਕਾਂ ਦਾ ਸਮਰਥਨ ਮਿਲ ਰਿਹਾ ਐ ਅਤੇ ਹੋ ਸਕਦੈ ਸਾਨੂੰ ਗਠਜੋੜ ਦੀ ਲੋੜ ਹੀ ਨਾ ਪਵੇ। ਪੰਜਾਬ ਸਰਕਾਰ ਦੇ ਯੁੱਧ ਨਸ਼ਾ ਵਿਰੁੱਧ ਮੁਹਿੰਮ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਅਤੇ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਵਿਰੁੱਧ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਤਰੱਕੀ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਕੈਪਟਨ ਨੇ ਕਿਹਾ ਕਿ ਮੋਦੀ ਦਾ ਹਰ ਤਰਫ ਡੰਕਾ ਹੈ। ਜੀਡੀਪੀ ਚੀਨ ਤੋਂ ਅੱਗੇ ਹੈ। ਭਾਰਤ ਵਿਚ ਭਾਜਪਾ ਦੀ ਸਰਕਾਰ ਰਹਿਣਾ ਜ਼ਰੂਰੀ ਹੈ ਤਾਂ ਹੀ ਦੇਸ਼ ਦੀ ਤਰੱਕੀ ਹੋਵੇਗੀ। ਬਿਕਰਮ ਮਜੀਠੀਆ ਦੇ ਮਾਮਲੇ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਮਜੀਠੀਆ ਦੀ ਜਾਂਚ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਸੀ, ਜਿਸ ਦੀ ਬੰਦ ਰਿਪੋਰਟ ਮਾਨਯੋਗ ਹਾਈ ਕੋਰਟ ਵਿਚ ਰੱਖ ਦਿੱਤੀ ਸੀ ਤੇ ਉਸ ਤੋਂ ਬਾਅਦ ਦੁਬਾਰਾ ਜਾਂਚ ਕਰਨ ਦਾ ਕੀ ਮਤਲਬ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮੇਰਾ ਕੋਈ ਰਿਸ਼ਤੇਦਾਰ ਨਹੀਂ ਹੋ, ਜਿਹੜੀ ਮੈਂ ਉਸ ਦਾ ਹਮਾਇਤ ਕਰਾਂ। ਸਾਡੇ ਦੇਸ਼ ਵਿਚ ਹਰ ਕੰਮ ਕਾਨੂੰ ਦੇ ਦਾਇਰੇ ਵਿਚ ਰਹਿ ਕੇ ਹੋਣਾ ਚਾਹੀਦਾ ਹੈ ਪਰ ਜਿਸ ਤਰ੍ਹਾਂ ਮੁੱਖ ਮੰਤਰੀ ਮਾਨ ਨੇ ਮਾਮਲੇ ਦੀ ਮੁੜ ਜਾਂਚ ਦੇ ਹੁਕਮ ਦਿੱਤੇ ਨੇ, ਉਹ ਗਲਤ ਐ।