ਰੋਪੜ ’ਚ ਬਿਜਲੀ ਮੁਲਾਜ਼ਮਾਂ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ; ਬਿਜਲੀ ਬੋਰਡ ਦੀਆਂ ਜ਼ਮੀਨਾਂ ਵੇਚਣ ਖਿਲਾਫ਼ ਕੀਤੀ ਨਾਅਰੇਬਾਜ਼ੀ

0
20

 

ਪੰਜਾਬ ਰਾਜ ਬਿਜਲੀ ਬੋਰਡ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਵੱਲੋਂ ਬੋਰਡ ਦੀਆਂ ਜ਼ਮੀਨਾਂ ਵੇਚਣ ਦੇ ਇਲਜਾਮਾਂ ਤਹਿਤ ਸਰਕਾਰ ਖਿਲਾਫ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਰੋਪੜ ਵਿਖੇ ਵੀ ਮੁਲਾਜਮਾਂ ਤੇ ਪੈਨਸ਼ਨਰਾਂ ਨੇ ਇਕੱਠਾ ਹੋ ਕੇ ਪੰਜਾਬ ਸਰਕਾਰ ਖਿਲਾਫ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਮੁਲਾਜਮਾਂ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਲੋਕਾਂ ਵੱਲੋਂ ਬੋਰਡ ਨੂੰ ਸਸਤੇ ਭਾਅ ਦਿੱਤੀਆਂ ਜ਼ਮੀਨਾਂ ਨੂੰ ਵੇਚਣ ਦੇ ਰਾਹ ਪਈ ਹੋਈ ਐ ਜੋ ਸਰਾਸਰ ਗਲਤ ਐ। ਉਨ੍ਹਾਂ ਕਿਹਾ ਕਿ ਜੇਕਰ ਨੇ ਆਪਣਾ ਫੈਸਲਾ ਨੇ ਬਦਲਿਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਇਸ ਮੌਕੇ ਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਪੰਜਾਬ ਪ੍ਰਧਾਨ ਅਤੇ ਰੋਪੜ ਸਰਕਲ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਪੀਐਸ ਪੀਸੀਐਲ ਦੇ ਨਾਲ ਮਿਲ ਕੇ ਲੁਧਿਆਣਾ ਅਤੇ ਪਟਿਆਲਾ ਵਿਖੇ ਬਿਜਲੀ ਬੋਰਡ ਦੀ ਬਹੁਤ ਹੀ ਕੀਮਤੀ ਜ਼ਮੀਨ ਨੂੰ ਵੇਚ ਕੇ ਖਜ਼ਾਨਾ ਭਰਨਾ ਚਾਹੁੰਦੀ ਹੈ, ਜਿਸ ਵਿਰੁੱਧ ਇਹ ਧਰਨਾ ਪ੍ਰਦਰਸ਼ਨ ਲਗਾਇਆ ਗਿਆ ਹੈ ਅਤੇ ਇਹ ਸਿਲਸਿਲਾ ਪੂਰੇ ਪੰਜਾਬ ਵਿੱਚ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫੈਸਲਾ ਨਾ ਬਦਲਿਆਂ ਤਾਂ ਆਉਣ ਵਾਲੇ ਦੋ ਨਵੰਬਰ ਨੂੰ ਲੁਧਿਆਣਾ ਵਿਖੇ ਬਿਜਲੀ ਬੋਰਡ ਦੇ ਮੰਤਰੀ ਦੇ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਆਗੂਆਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਿਵੇਂ ਤਨਖਾਹਾਂ ਦੇ ਵਿੱਚ ਡੀਏ ਦਾ ਵਾਧਾ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਨਵੀਂ ਭਰਤੀ ਦੇ ਝੂਠੇ ਲਾਰੇ ਲਾ ਕੇ ਮੁੱਕਰ ਰਹੀ ਹੈ। ਆਗੂਆਂ ਨੇ ਕੇਂਦਰ ਸਰਕਾਰ ਤੇ ਵੀ ਦੋਸ਼ ਲਗਾਇਆ ਕਿ ਬਿਜਲੀ ਬਿੱਲ 2025 ਪੂਰੇ ਦੇਸ਼ ਵਿੱਚ ਲਾਗੂ ਕਰਕੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਕੇਂਦਰ ਸਰਕਾਰ ਦੇਣ ਜਾ ਰਹੀ ਹੈ ਜੋ ਕਿ ਪੂਰੇ ਦੇਸ਼ ਅਤੇ ਪੰਜਾਬ ਦੇ ਮੁਲਾਜ਼ਮ ਇਹ ਬਿਲਕੁਲ ਨਹੀਂ ਹੋਣ ਦੇਣਗੇ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਪਹਿਲਾਂ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰਨ ਜਾ ਰਹੀ ਸੀ ਜਿਸ ਦੇ ਵਿੱਚ ਉਹ ਕਿਸਾਨਾਂ ਦੇ ਰੋਸ ਵਜੋਂ ਪਿੱਛੇ ਹਟੀ ਅਤੇ ਹੁਣ ਬਿਜਲੀ ਬੋਰਡ ਦੀਆਂ ਜਮੀਨਾਂ ਵੇਚ ਕੇ ਖਜ਼ਾਨਾ ਭਰਨਾ ਚਾਹੁੰਦੀ ਹੈ ਜੋ ਅਸੀਂ ਬਿਲਕੁਲ ਨਹੀਂ ਹੋਣ ਦੇਵਾਂਗੇ।

LEAVE A REPLY

Please enter your comment!
Please enter your name here