ਪੰਜਾਬ ਬਠਿੰਡਾ ’ਚ ਲੜਕੀ ਵੱਲੋਂ ਖੁਦਕੁਸ਼ੀ; ਝੀਲ ’ਚ ਛਾਲ ਮਾਰ ਕੇ ਦਿੱਤੀ ਜਾਨ By admin - October 30, 2025 0 50 Facebook Twitter Pinterest WhatsApp ਬਠਿੰਡਾ ਵਿਚ ਇਕ ਲੜਕੀ ਵੱਲੋਂ ਝੀਲ ਵਿਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਦੇ ਗੋਨਿਆਣਾ ਰੋਡ ਦੀ ਐ, ਜਿੱਥੇ ਇਕ ਲੜਕੀ ਨੇ ਅਚਾਨਕ ਥਰਮਲ ਝੀਲ ਵਿਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਸਮਾਜ ਸੇਵੀ ਸੰਸਥਾ ਸਹਾਰਾ ਦੇ ਮੈਂਬਰਾਂ ਨੇ ਲੜਕੀ ਨੂੰ ਜੀਲ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਪ੍ਰਭਜੋਤ ਕੌਰ ਵਾਸੀ ਫਰੀਦਕੋਟ ਵਜੋਂ ਹੋਈ ਐ। ਮ੍ਰਿਤਕ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਅਜੇ ਤਕ ਪਤਾ ਨਹੀਂ ਚੱਲ ਸਕਿਆ। ਥਰਮਲ ਸਟੇਸ਼ਨ ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਐ।