ਪੰਜਾਬ ਅਕਾਲੀ ਦਲ ਨੇ ਜ਼ਿਮਨੀ ਚੋਣ ਨੂੰ ਲੈ ਕੇ ਘੇਰੀ ਸਰਕਾਰ; ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਲਾਏ ਇਲਜ਼ਾਮ; ਚੋਣ ਕਮਿਸ਼ਨ ਦੀ ਕਾਰਵਾਈ ਦਾ ਕੀਤਾ ਸਵਾਗਤ By admin - October 31, 2025 0 15 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਇਲਜਾਮ ਲਾਏ ਨੇ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਧੱਕੇ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਨੇ, ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ ਕੋਲ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਦੋ ਡੀਐਸਪੀ ਦਾ ਤਬਾਦਲਾ ਕਰ ਦਿੱਤਾ ਐ। ਚੋਣ ਕਮਿਸ਼ਨ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਅਰਸ਼ਦੀਪ ਕਲੇਰ ਨੇ ਕਿਹਾ ਕਿ ਜੇਕਰ ਕੋਈ ਅਫਸਰ ਸੰਵਿਧਾਨ ਤੋਂ ਬਾਹਰ ਜਾ ਕੇ ਕੰਮ ਕਰੇਗਾ ਤਾਂ ਉਸ ਨੂੰ ਅਦਾਲਤ ਵਿਚ ਘੜੀਸਿਆ ਜਾਵੇਗਾ।