ਅੰਮ੍ਰਿਤਸਰ ਪੁਲਿਸ ਵੱਲੋਂ ਜਿਸਮ-ਫਰੋਸੀ ਅੱਡੇ ਦਾ ਪਰਦਾਫਾਸ਼; ਹੋਟਲ ’ਚੋਂ 6 ਲੜਕੀਆਂ ਤੇ 13 ਲੜਕਿਆਂ ਨੂੰ ਕੀਤਾ ਗ੍ਰਿਫਤਾਰ

0
17

 

ਅੰਮ੍ਰਿਤਸਰ ਪੁਲਿਸ ਨੇ ਸ਼ਹਿਰ ਦੇ ਹੋਟਲ ਵਿਚ ਚੱਲ ਰਹੇ ਜਿਸਮ ਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਹੋਟਲ ਥਾਣਾ ਬੀ-ਡਵੀਜਨ ਅਧੀਨ ਆਉਂਦੇ ਇਲਾਕੇ ਵਿਚ ਸਥਿਤ ਹੋਟਲ ਰੇਡ ਮਾਰ ਕੇ ਉੱਥੇ 6 ਲੜਕੀਆਂ ਤੇ 13 ਲੜਕਿਆਂ ਨੂੰ ਹਿਰਾਸਤ ਵਿਚ ਲਿਆ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਸਾਰੇ ਜਿਸਮ ਫਰੋਸ਼ੀ ਦੇ ਕੰਮ ਵਿਚ ਸ਼ਾਮਲ ਸਨ। ਪੁਲਿਸ ਨੇ ਸਾਰਿਆਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਉੱਪਰਾਂ ਕਾਰਵਾਈ ਤੁਰੰਤ ਕੀਤੀ ਗਈ। ਇੱਕ ਵਿਸ਼ੇਸ਼ ਟੀਮ ਤਿਆਰ ਕਰਕੇ ਹੋਟਲ ‘ਚ ਦਾਖਲ ਹੋਏ ਪੁਲਿਸ ਅਧਿਕਾਰੀਆਂ ਨੇ ਕਈ ਜੋੜਿਆਂ ਨੂੰ ਇਤਰਾਜਯੋਗ ਹਾਲਤ ਵਿੱਚ ਕਾਬੂ ਕੀਤਾ। ਪੁਲਿਸ ਨੇ ਸਾਰੇ ਆਰੋਪੀਆਂ ਨੂੰ ਦੇਰ ਰਾਤ ਸਥਾਨਕ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ।
ਦਿਲਚਸਪ ਗੱਲ ਇਹ ਰਹੀ ਕਿ ਪੁਲਿਸ ਨੇ ਗ੍ਰਿਫਤਾਰ ਲੜਕੀਆਂ ਨੂੰ ਅਦਾਲਤ ਤੱਕ ਪਹੁੰਚਾਉਣ ਲਈ ਇੱਕ ਆਟੋ ਦੀ ਵਰਤੋਂ ਕੀਤੀ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜੇ ਹੋ ਗਏ। ਕਿਉਂਕਿ ਆਟੋ ਰਾਹੀਂ ਲੈ ਜਾਣ ਦੌਰਾਨ ਕਿਸੇ ਦੇ ਭੱਜ ਜਾਣ ਦਾ ਖਤਰਾ ਵੀ ਸੀ। ਪੁਲਿਸ ਦੇ ਦੱਣ ਮੁਤਾਬਕ ਗ੍ਰਿਫਤਾਰ ਵਿਅਕਤੀਆਂ ਦੀ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੌਰਾਨ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਿਰੋਹ ਦੇ ਪਿੱਛੇ ਕੌਣ ਵੱਡੇ ਸਿਰਗਣੇ ਹਨ। ਪੁਲਿਸ ਨੇ ਹੋਟਲ ਮਾਲਕ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਪੁਛਗਿੱਛ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here