
ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਦਾ ਸਿਲਸਿਲਾ ਥੰਮ ਨਹੀਂ ਰਿਹਾ। ਤਾਜ਼ਾ ਮਾਮਲਾ ਮਲੋਟ ਸ਼ਹਿਰ ਤੋਂ ਸਾਹਮਣਾ ਆਇਆ ਐ, ਜਿੱਥੇ ਬਾਜ਼ਾਰ ਵਿਚ ਲੜ ਰਹੇ ਦੋ ਢੱਠਿਆਂ ਦੀ ਲਪੇਟ ਵਿਚ ਆਉਣ ਕਾਰਨ ਦੋ ਐਕਟਿਵਾ ਸਵਾਰ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ। ਹਾਦਸੇ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ਵਿਚ ਲੜ ਰਹੇ ਢੱਠੇ ਲੜਕੀਆਂ ਵਿਚ ਵੱਜਦੇ ਦਿਖਾਈ ਦੇ ਰਹੇ ਨੇ। ਪੀੜਤਾਂ ਦੀ ਪਛਾਣ ਦਿਵਿਆ ਤੇ ਜੋਬਨ ਵਾਸੀ ਮਲੋਟ ਵਜੋਂ ਹੋਈ ਐ। ਦੋਵਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਐ।
ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਐ। ਲੋਕਾਂ ਦਾ ਕਹਿਣਾ ਐ ਕਿ ਗਊ ਸੈਂਸ ਲੈਣ ਦੇ ਬਾਵਜੂਦ ਪ੍ਰਸ਼ਾਸਨ ਆਵਾਰਾ ਪਸ਼ੂਆਂ ਦਾ ਹੱਲ ਕਰਨ ਵਿਚ ਨਾਕਾਮ ਰਿਹਾ ਐ। ਦੱਸਣਯੋਗ ਐ ਕਿ ਪਿਛਲੇ ਦਿਨੀਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਵੀ ਢੱਠਿਆਂ ਦੀ ਲੜਾਈ ਦੌਰਾਨ ਜ਼ਖਮੀ ਹੋਣ ਕਾਰਨ ਮੌਤ ਹੋ ਗਈ ਸੀ।
ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ਤੋਂ ਬਾਅਦ ਆਵਾਰਾ ਪਸ਼ੂਆਂ ਦੀ ਰੋਕਥਾਮ ਲਈ ਆਵਾਜ਼ਾ ਉਠੀਆਂ ਸਨ ਪਰ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਜਿਸ ਦਾ ਖਮਿਆਜਾ ਆਮ ਲੋਕ ਭੁਗਤ ਰਹੇ ਨੇ। ਲੋਕਾਂ ਨੇ ਸਰਕਾਰ ਤੋਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਵੱਲ ਛੇਤੀ ਧਿਆਨ ਦੇਣ ਦੀ ਮੰਗ ਕੀਤੀ ਐ।


