ਬਰਨਾਲਾ ’ਚ ਪ੍ਰੇਮਿਕਾ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਖੁਦਕੁਸ਼ੀ; ਪਰਿਵਾਰ ਨੇ ਥਾਣੇ ਅੱਗੇ ਧਰਨਾ ਦੇ ਕੀਤਾ ਪ੍ਰਦਰਸ਼ਨ

0
21

ਬਰਨਾਲਾ ਦੇ ਪਿੰਡ ਠੀਕਰੀਵਾਲ ਵਾਸੀ ਨੌਜਵਾਨ ਵੱਲੋਂ ਪ੍ਰੇਮਿਕਾ ਤੇ ਉਸਦੇ ਦੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਐ। ਮ੍ਰਿਤਕ ਤੋਂ ਖੁਦਕੁਸ਼ੀ ਨੋਟ ਬਰਾਮਦ ਹੋਇਆ ਐ, ਜਿਸ ਵਿਚ ਉਸਨੇ ਆਪਣੀ ਮੌਤ ਲਏ ਪ੍ਰੇਮਿਕਾ ਤੇ ਉਸਦੇ ਪਰਿਵਾਰ ਨੂੰ ਜ਼ਿੰਮੇਵਾਰ ਦੱਸਿਆ ਐ। ਮ੍ਰਿਤਕ ਦੇ ਪਰਿਵਾਰ ਨੇ ਬਰਨਾਲਾ ਥਾਣੇ ਅੱਗੇ ਧਰਨਾ ਦੇ ਕੇ ਖੁਦਕੁਸ਼ੀ ਨੋਟ ਮੁਤਾਬਕ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਜ਼ਿਲਾ ਬਰਨਾਲਾ ਦੇ ਪਿੰਡ ਠੀਕਰੀਵਾਲ ਵਿਖੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ। ਜਿਸ ਦਾ ਉਸ ਵੱਲੋਂ ਬਕਾਇਦਾ ਇੱਕ ਸੁਸਾਈਡ ਨੋਟਿਸ ਵੀ ਲਿਖਿਆ ਗਿਆ। ਜਿਸ ਵਿੱਚ ਉਸਨੇ ਆਪਣੀ ਪ੍ਰੇਮਿਕਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ।  ਨੌਜਵਾਨ ਦੇ ਪਰਿਵਾਰ ਦਾ ਕਹਿਣਾ ਐ ਕਿ ਉਨ੍ਹਾਂ ਨੇ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਖਿਲਾਫ ਐਫ ਆਈਆਰ ਵੀ ਦਰਜ ਕਰਵਾਈ, ਲੇਕਿਨ ਪੁਲਿਸ ਵੱਲੋਂ ਅਜੇ ਤੱਕ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ, ਜਿਸ ਦੇ ਵਿਰੋਧ ਵਿਚ ਥਾਣਾ ਸਦਰ ਬਰਨਾਲਾ ਵਿਖੇ ਧਰਨਾ ਦੇ ਕੇ ਰੋਸ ਰੋਸ ਪ੍ਰਦਰਸ਼ਨ ਕੀਤਾ ਐ।
ਮ੍ਰਿਤਕ ਦੇ ਪਿਤਾ ਰਜਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ 25 ਸਾਲਾਂ ਲੜਕੇ ਆਕਾਸ਼ਦੀਪ ਦਾ ਛੀਨੀਵਾਲ ਖੁਰਦ ਦੀ ਰਹਿਣ ਵਾਲੀ ਲੜਕੀ ਨਾਲ ਤਿੰਨ ਸਾਲ ਤੋਂ ਪ੍ਰੇਮ ਪਿਆਰ ਸੀ, ਲੇਕਿਨ ਲੜਕੀ ਦੇ ਪਰਿਵਾਰਕ ਮੈਂਬਰ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ, ਜਿਸ ਕਰਕੇ ਹੀ ਉਨਾਂ ਦੇ ਲੜਕੇ  ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲੜਕੀ ਸਮੇਤ ਉਨਾਂ ਦੇ ਬਾਕੀ ਦੇ ਪਰਿਵਾਰਕ ਮੈਂਬਰਾਂ ਖਿਲਾਫ ਕੇਸ ਦਰਜ ਤਾਂ ਕਰ ਲਿਆ ਲੇਕਿਨ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ।
ਉਹਨਾਂ ਕਿਹਾ ਕਿ ਕੁਝ ਲੋਕ ਪੁਲਿਸ ਕੋਲ ਜਾ ਕੇ ਉਹਨਾਂ ਦੇ ਕੇਸ ਨੂੰ ਕਮਜ਼ੋਰ ਪਾ ਰਹੇ ਹਨ ਉਹਨਾਂ ਕਿਹਾ ਕਿ ਜਦੋਂ ਤੱਕ ਆਰੋਪੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਲੜਕੇ ਦਾ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।  ਦੂਸਰੇ ਪਾਸੇ ਥਾਣਾ ਸਦਰ ਦੇ ਐਸਐਚਓ ਜਗਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਲੜਕੀ, ਉਸਦੇ ਮਾਤਾ ਪਿਤਾ ਅਤੇ ਦੋ ਭਰਾਵਾਂ ਖਿਲਾਫ ਕੇਸ ਦਰਜ ਕਰਕੇ ਉਹਨਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here