ਅਕਾਲੀ ਦਲ ਪੁਨਰ ਸੁਰਜੀਤ ਨੇ ਘੇਰੀ ਕੇਂਦਰ ਸਰਕਾਰ; ਪੀਯੂ ਸੈਨੇਟ ਤੇ ਸਿੰਡੀਕੇਟ ਖਤਮ ਕਰਨ ਦਾ ਕੀਤਾ ਵਿਰੋਧ

0
48

ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਖਤਮ ਕਰਨ ਦਾ ਮੁੱਦਾ ਗਰਮਾ ਗਿਆ ਐ। ਸਿਆਸੀ ਧਿਰਾਂ ਨੇ ਕੇਂਦਰ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਐ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਜੇਪਾਲ ਸਿੰਘ ਬਰਾੜ ਨੇ ਕੇਂਦਰ ਦੇ ਫੈਸਲੇ ਨੂੰ ਪੰਜਾਬ ਖਿਲਾਫ ਵੱਡਾ ਨੀਤੀਗਤ ਹਮਲਾ ਕਰਾਰ ਦਿੱਤਾ ਐ। ਕੇਂਦਰ ਦੇ ਫੈਸਲੇ ਤੇ ਸਖਤ ਇਤਰਾਜ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਲ ਕਹੀ ਜਾਣ ਵਾਲੀ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨ ਦਾ ਫੈਸਲਾ ਕਰ ਕੇ ਪੰਜਾਬ ਦੀ ਜਮਹੂਰੀ ਸੰਸਥਾਵਾਂ ਤੇ ਸਿੱਖਿਆਕ ਖੁਦਮੁਖਤਿਆਰਤਾ ‘ਤੇ ਸਿੱਧਾ ਹਮਲਾ ਕੀਤਾ ਐ।
ਦੱਸਣਯੋਗ ਐ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਢਾਂਚੇ ‘ਚ ਵੱਡੀ ਤਬਦੀਲੀ ਕੀਤੀ ਹੈ। ਇਸ ਦੇ ਮੱਦੇਨਜ਼ਰ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਯੂਨੀਵਰਸਿਟੀ ਹੁਣ ਵਾਈਸ ਚਾਂਸਲਰ ਦੀ ਅਗਵਾਈ ਵਾਲੇ ਇਕ ਬੋਰਡ ਆਫ ਗਵਰਨਰਜ਼ ਵਲੋਂ ਕੰਟਰੋਲ ਕੀਤੀ ਜਾਵੇਗੀ।
ਇਸ ਬੋਰਡ ‘ਚ ਕੇਂਦਰ ਸਰਕਾਰ, ਯੂ. ਜੀ. ਸੀ. ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ। ਕੇਂਦਰ ਸਰਕਾਰ ਦੇ ਹੁਕਮਾਂ ਤੋਂ ਬਾਅਦ ਹੁਣ ਯੂਨੀਵਰਸਿਟੀ ‘ਚ ਸੈਨੇਟ ਚੋਣਾਂ ਨਹੀਂ ਹੋਣਗੀਆਂ ਅਤੇ ਨਾ ਹੀ ਗ੍ਰੈਜੂਏਟ ਵੋਟਰਾਂ ਲਈ ਨੁਮਾਇੰਦਗੀ ਹੋਵੇਗੀ। ਪਹਿਲਾਂ 91 ਮੈਂਬਰੀ ਸੈਨੇਟ ਅਤੇ 15 ਮੈਂਬਰੀ ਸਿੰਡੀਕੇਟ ਯੂਨੀਵਰਸਿਟੀ ਦੀਆਂ ਨੀਤੀਆਂ ਅਤੇ ਬਜਟ ਨਿਰਧਆਰਿਤ ਕਰਦੇ ਸਨ। ਇਹ ਸ਼ਕਤੀ ਹੁਣ ਇਕ ਨਵੇਂ ਚੁਣੇ ਗਏ ਬੋਰਡ ਨੂੰ ਤਬਦੀਲ ਕੀਤੀ ਜਾਵੇਗੀ। ਇਸੇ ਬਦਲਾਅ ਨੂੰ ਲੈ ਕੇ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਕੇਂਦਰ ਵੱਲ ਨਿਸ਼ਾਨੇ ਸਾਧੇ ਜਾ ਰਹੇ ਨੇ।

LEAVE A REPLY

Please enter your comment!
Please enter your name here