ਪੰਜਾਬ ਮੁੱਖ ਮੰਤਰੀ ਮਾਨ ਨੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ; ਵਿਰੋਧੀਆਂ ਵੱਲ ਸਾਧੇ ਤਿੱਖੇ ਨਿਸ਼ਾਨੇ By admin - November 1, 2025 0 39 Facebook Twitter Pinterest WhatsApp ਪੰਜਾਬ ਸਰਕਾਰ ਨੇ ਨਵੰਬਰ ਮਹੀਨੇ ਦੇ ਪਹਿਲੇ ਦਿਨ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਐ। ਮੁੱਖ ਮੰਤਰੀ ਮਾਨ ਨੇ ਅੱਜ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਹੋਏ ਨਿਯੁਕਤੀ ਵੰਡ ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਵਿਚ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵੇਂ ਚੁਣੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਨਸੀਹਤ ਦਿੱਤੀ। ਪਿਛਲੀਆਂ ਸਰਕਾਰਾਂ ਵੱਲੋਂ ਨਿਸ਼ਾਨੇ ਸੇਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੇ ਸਰਕਾਰੀ ਨੌਕਰੀਆਂ ਦੀ ਉਮੀਦ ਛੱਡ ਦਿੱਤੀ ਸੀ ਅਤੇ ਨੌਜਵਾਨ ਵਿਦੇਸ਼ ਜਾਣ ਨੂੰ ਤਰਜੀਹ ਦਿੰਦੇ ਸੀ ਪਰ ਹੁਣ ਨੌਜਵਾਨ ਵਿਦੇਸ਼ ਜਾਣ ਦੀ ਥਾਂ ਇੱਥੇ ਰਹਿ ਕੇ ਕੰਮ ਕਰਨ ਅਤੇ ਸਰਕਾਰੀ ਨੌਕਰੀਆਂ ਲੈਣ ਲਈ ਮਿਹਨਤ ਕਰਨ ਲੱਗੇ ਨੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਦਿਨ ਤੋਂ ਹੀ ਨੌਜਵਾਨਾਂ ਨੂੰ ਵੱਡੇ ਪੱਧਰ ‘ਤੇ ਨੌਕਰੀਆਂ ਦੇਣ ਦਾ ਕੰਮ ਕਰ ਰਹੀ ਐ, ਜਿਸ ਦੇ ਤਹਿਤ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਨੇ ਅਤੇ ਇਹ ਕੰਮ ਅੱਗੇ ਵੀ ਜਾਰੀ ਐ। ਉਨ੍ਹਾਂ ਕਿਹਾ ਕਿ ਇਸ ਵਾਰ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਜੇ. ਈ. ਮੇਨ, ਜੇ. ਈ. ਐਡਵਾਂਸ, ਨੀਟ ਅਤੇ ਵੱਡੇ-ਵੱਡੇ ਐਗਜ਼ਾਮ ਪਾਸ ਕਰ ਰਹੇ ਹਨ ਪਰ ਪਹਿਲਾਂ ਬੱਚਿਆਂ ਨੂੰ ਮੌਕੇ ਹੀ ਨਹੀਂ ਦਿੱਤੇ ਜਾਂਦੇ ਸਨ। ਉਨ੍ਹਾਂ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਨ੍ਹਾਂ ਦੇ ਬੱਚਿਆਂ ‘ਚ ਲਈ ਟੈਲੈਂਟ ਨਹੀਂ ਹੈ ਅਤੇ ਜੰਮਦਿਆਂ ਨੂੰ ਹੀ ਗੰਨਮੈਨ ਮਿਲ ਜਾਂਦੇ ਹਨ, ਕਦੇ ਉਨ੍ਹਾਂ ਨੇ ਗਰੀਬੀਆਂ-ਦੁਸ਼ਵਾਰੀਆਂ ਦੇਖੀਆਂ ਹੀ ਨਹੀਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਦੀ ਧਰਤੀ ਹੈ ਅਤੇ ਇਸ ਧਰਤੀ ‘ਤੇ ਵੱਡੇ-ਵੱਡੇ ਵਿਦਵਾਨ ਜੰਮੇ ਹੋਏ ਹਨ। ‘ਪੰਜਾਬ ਦਿਵਸ’ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਦਿਵਸ ਹੈ ਅਤੇ ਅੱਜ ਦੇ ਦਿਨ ਪੰਜਾਬ ਹਰਿਆਣਾ ਤੋਂ ਵੱਖਰਾ ਹੋਇਆ ਸੀ। ਇਸ ਲਈ ਇਸ ਦਿਨ ਦੀ ਕੀ ਖ਼ੁਸ਼ੀ ਮਨਾਈਏ। ਉਨ੍ਹਾਂ ਕਿਹਾ ਕਿ ਪਿਛਲੇ 8-10 ਸਾਲਾਂ ਤੋਂ ਨੌਜਵਾਨਾਂ ਦੀਆਂ ਨੌਕਰੀਆਂ ਰੁਕੀਆਂ ਹੋਈਆਂ ਸਨ ਕਿਉਂਕਿ ਮੁੱਖ ਮੰਤਰੀ ਦੇ ਫਾਈਲ ‘ਤੇ ਸਾਈਨ ਹੀ ਨਹੀਂ ਹੁੰਦੇ ਸਨ ਪਰ ਹੁਣ ਉਹ ਸਮਾਂ ਨਹੀਂ ਰਿਹਾ। ਹੁਣ ਨੌਜਵਾਨਾਂ ਨੂੰ ਪੰਜਾਬ ‘ਚ ਨੌਕਰੀ ਦੀ ਉਮੀਦ ਬੱਝੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮੌਕਿਆਂ ਦੀ ਕੋਈ ਕਮੀ ਨਹੀਂ ਐ ਅਤੇ ਨੌਜਵਾਨਾਂ ਨੂੰ ਸਖਤ ਮਿਹਨਤ ਦੇ ਬਲਬੂਤੇ ਆਪਣੇ ਸੁਪਨੇ ਪੂਰੇ ਕਰਨੇ ਚਾਹੀਦੇ ਨੇ।