ਅੰਮ੍ਰਿਤਸਰ ’ਚ ਮੈਡੀਕਲ ਸਟੋਰ ’ਤੇ ਗੋਲੀਬਾਰੀ; ਇਕ ਨੌਜਵਾਨ ਜ਼ਖਮੀ, ਪੁਲਿਸ ਕਰ ਰਹੀ ਜਾਂਚ

0
50

 

ਜੰਡਿਆਲਾ ਗੁਰੂ ਪੁਲਿਸ ਥਾਣੇ ਅਧੀਨ ਆਉਂਦੇ ਗਹਿਰੀ ਮੰਡੀ ਕਸਬੇ ਵਿੱਚ ਬੀਤੀ ਸ਼ਾਮ ਮਾਹੌਲ ਉਸ ਵੇਲੇ ਦਹਿਸ਼ਤ ਵਾਲਾ ਬਣ ਗਿਆ ਜਦੋਂ ਇੱਥੇ ਸਥਿਤ ਰਾਣਾ ਮੈਡੀਕਲ ਸਟੋਰ ‘ਤੇ ਅਣਪਛਾਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਇਸ ਘਟਨਾ ਵਿਚ ਸਾਹਲ ਉਰਫ ਪੰਮਾ ਨਾਮ ਦਾ ਨੌਜਵਾਨ ਜ਼ਖਮੀ ਹੋ ਗਿਆ, ਜਿਸਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਅਚਾਨਕ ਵਾਪਰੀ ਇਸ ਘਟਨਾ ਤੋਂ ਬਾਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ।  ਘਟਨਾ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਦੀ ਟੀਮ ਐਸਐਚਓ ਮੁਖਤਿਆਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਮੈਡੀਕਲ ਸਟੋਰ ਤੇ ਆਸ-ਪਾਸ ਦੇ ਇਲਾਕੇ ਨੂੰ ਘੇਰ ਕੇ ਫੋਰੈਂਸਿਕ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਐਸਐਚਓ ਮੁਖਤਿਆਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਖਾਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਜਲਦੀ ਹੀ ਸਾਰੀ ਸਾਜ਼ਿਸ਼ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਨਿੱਜੀ ਰੰਜਿਸ਼ ਜਾਂ ਪੈਸਿਆਂ ਦੇ ਲੈਣ-ਦੇਣ ਨਾਲ ਜੁੜਿਆ ਹੋ ਸਕਦਾ ਹੈ, ਪਰ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਗਹਿਰੀ ਮੰਡੀ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ, ਅਤੇ ਸਥਾਨਕ ਦੁਕਾਨਦਾਰਾਂ ਨੇ ਪੁਲਿਸ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

LEAVE A REPLY

Please enter your comment!
Please enter your name here