ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ; ਵਾਹਗਾ ਬਾਰਡਰ ਨੇੜਲੇ ਪਿੰਡਾਂ ’ਚ ਕੀਤੀ ਵੱਡੀ ਕਾਰਵਾਈ

0
48

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਵਾਹਗਾ ਬਾਰਡਰ ਨਾਲ ਲੱਗਦੇ ਪਿੰਡਾਂ ਵਿਚ ਵੱਡਾ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਤਹਿਤ 200 ਦੇ ਕਰੀਬ ਪੁਲਿਸ ਮੁਲਾਜਮਾਂ ਨੇ 5 ਪਿੰਡਾਂ ਅੰਦਰ ਬਾਰੀਕੀ ਨਾਲ ਜਾਂਚ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਇਹ ਪਿੰਡ ਨਸ਼ੇ ਦੀ ਤਸਕਰੀ ਲਈ ਅਤੀ ਸੰਵੇਦਨਸ਼ੀਲ ਮੰਨੇ ਜਾਂਦੇ ਨੇ, ਜਿਸ ਦੇ ਚਲਦਿਆਂ ਇੱਥੇ ਅਜਿਹੇ ਆਪਰੇਸ਼ਨ ਚਲਾਏ ਜਾਂਦੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਰੋਕਣ ਲਈ ਦ੍ਰਿੜ੍ਹ ਸੰਕਲਪ ਐ ਅਤੇ ਕਿਸੇ ਨੂੰ ਨਸ਼ੇ ਵੇਚਣ ਦਾ ਵਰਤਣ ਦੀ ਇਜਾਜਤ ਨਹੀਂ ਹੋਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਪੀ ਐਸ ਵਾਰਿਅਰ ਨੇ ਕਿਹਾ ਕਿ ਮਾਰਚ ਤੋਂ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕਰੀਬ 200 ਕਿਲੋ ਹੀਰੋਇਨ ਤੇ ਢਾਈ ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀਆਂ ਜਾਇਦਾਦਾਂ ਨੂੰ ਵੀ ਢਾਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਮੁੱਖ ਉਦੇਸ਼ ਨਸ਼ਾ ਮਾਫੀਆ ‘ਤੇ ਪੂਰੀ ਤਰ੍ਹਾਂ ਨਕੇਲ ਕਸਣਾ ਹੈ ਅਤੇ ਇਹ ਮੁਹਿੰਮ ਅਗਲੇ ਦਿਨਾਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।

LEAVE A REPLY

Please enter your comment!
Please enter your name here