ਸ਼੍ਰੋਮਣੀ ਕਮੇਟੀ ਵੱਲੋਂ ਪੀਯੂ ਸੈਨੇਟ ਬਾਰੇ ਫੈਸਲੇ ਦੀ ਨਿੰਦਾ; ਕੇਂਦਰ ਸਰਕਾਰ ਦੀ ਮਨਸ਼ਾ ’ਤੇ ਚੁੱਕੇ ਵੱਡੇ ਸਵਾਲ;

0
54

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਵੀ ਕਈ ਪੰਜਾਬ ਵਿਰੋਧੀ ਫੈਸਲੇ ਕੀਤੇ ਨੇ ਅਤੇ ਹੁਣ ਪੰਜਾਬ ਯੂਨੀਵਰਸਿਟੀ ਬਾਰੇ ਨਵਾਂ ਫੈਸਲਾ ਲੈ ਕੇ ਆਪਣੀ ਪੰਜਾਬ ਵਿਰੋਧੀ ਮਾਨਸਿਕਤਾ ਜਾਹਰ ਕਰ ਦਿੱਤੀ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਵਿਰੋਧੀ ਐ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

LEAVE A REPLY

Please enter your comment!
Please enter your name here