ਹੁਸ਼ਿਆਰਪੁਰ ’ਚ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ; ਨਾਕੇ ਦੌਰਾਨ ਛੋਟੇ ਹਾਥੀ ਦੀ ਤਲਾਸ਼ੀ ਦੌਰਾਨ ਬਰਾਮਦਗੀ

0
42

ਹੁਸ਼ਿਆਰਪੁਰ ਦੇ ਥਾਣਾ ਮੇਹਟੀਆਣਾ ਪੁਲਿਸ ਨੇ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇਬੰਦੀ ਤੋਂ ਬੱਚ ਕੇ ਭੱਜ ਰਹੇ ਛੋਟੇ ਹਾਥੀ ਦੀ ਤਲਾਸ਼ੀ ਦੌਰਾਨ 108 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਐ। ਗੱਡੀ ਵਿਚ ਤਿੰਨ ਜਣੇ ਸਵਾਰ ਸਨ।  ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਡੀਐਸਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੇਹਟੀਆਣਾ ਸਾਮਣੇ ਪੁਲਿਸ ਵੱਲੋ ਨਾਕਾਬੰਦੀ ਕੀਤੀ ਹੋਈ ਸੀ ਜਿੱਥੇ ਫਗਵਾੜਾ ਵੱਲੋ ਆ ਰਹੇ ਇਕ ਛੋਟੇ ਹਾਥੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਾਂਦਾ ਹੈ ਤੇ ਡਰਾਈਵਰ ਵੱਲੋਂ ਗੱਡੀ ਨੂੰ ਕੱਚੇ ਰਾਸਤੇ ਵੱਲ ਪਾ ਲਿਆl
ਪੁਲਿਸ ਵੱਲੋਂ ਪਿੱਛਾ ਕਰਦਿਆਂ ਗੱਡੀ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਗੱਡੀ ਵਿੱਚੋਂ 108 ਪੇਟੀਆਂ ਨਾਜਾਇਜ਼ ਸ਼ਰਾਬ  ਬਰਾਮਦ ਹੋਈ l  ਗੱਡੀ ਵਿੱਚ ਸਵਾਰ ਤਿੰਨ ਵਿਅਕਤੀਆਂ  ਦੀ ਪਹਿਚਾਣ ਮੋਹਿਤ ਕੁਮਾਰ ਬਜਵਾੜਾ , ਰਾਜੇਸ਼ ਕੁਮਾਰ ਪੁਰਾਣੀ ਬੱਸੀ ਤੇ ਜਸਪ੍ਰੀਤ ਸਿੰਘ ਵਾਸੀ ਰਵਿਦਾਸ ਨਗਰ ਵਜੋਂ ਹੋਈ ਹੈ,  ਜਿਨ੍ਹਾਂ ਤੇ ਮਾਮਲਾ ਦਰਜ ਕਰ ਪੁਲਸ ਵੱਲੋ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ l

LEAVE A REPLY

Please enter your comment!
Please enter your name here