ਫਰੀਦਕੋਟ ’ਚ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ; ਕਾਰ ਚਾਲਕ ਨੇ ਮੋਟਰ ਸਾਈਕਲ ਨੂੰ ਮਾਰੀ ਟੱਕਰ

0
16

ਫਰੀਦਕੋਟ ਦੇ ਪਿੰਡ ਕਲੇਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋਣ ਦੀ ਖਬਰ ਐ। ਇਹ ਹਾਦਸੇ ਇਕ ਕਾਰ ਚਾਲਕ ਵੱਲੋਂ ਮੋਟਰ ਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਐ। ਮੌਕੇ ਤੇ ਮੌਜੂਦ ਲੋਕਾਂ ਨੇ  ਕਾਰ ਚਾਲਕ ਨੂੰ ਕਾਬੂ ਕਰ ਲਿਆ ਜਦਕਿ ਉਸ ਦਾ ਸਾਥੀ ਫਰਾਰ ਹੋ ਗਿਆ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਜਾਣਕਾਰੀ ਅਨੁਸਾਰ ਪਿੰਡ ਟਹਿਣਾ ਦੇ ਕੋਲਡ ਸਟੋਰ ਵਿਚ ਕੰਮ ਕਰਦਾ ਨੌਜਵਾਨ ਰਾਤੀ ਡਿਊਟੀ ਤੋਂ ਬਾਅਦ ਵਾਪਸ ਪਰਤ ਰਿਹਾ ਸੀ ਕਿ ਜਦੋਂ ਉਹ ਪਿੰਡ ਕਲੇਰ ਕੋਲ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋੰ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੈਡੀਕਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here