ਮਨਪ੍ਰੀਤ ਇਆਲੀ ਦਾ ਕੇਂਦਰ ਵੱਲ ਨਿਸ਼ਾਨਾ; ਸੈਨੇਟ ਭੰਗ ਕਰਨ ਦੇ ਫੈਸਲੇ ਦੀ ਨਿੰਦਾ

0
18

ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਐ। ਇਸ ਸਬੰਦੀ ਬਿਆਨ ਜਾਰੀ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਸੰਸਥਾਵਾਂ ਤੇ ਕਬਜਾ ਕਰਨਾ ਚਾਹੁੰਦੀ ਐ, ਜਿਸ ਦੇ ਚਲਦਿਆਂ ਇਸ ਨੇ ਪਹਿਲਾਂ ਬੀਬੀਐਮਬੀ ਤੋਂ ਪੰਜਾਬ ਦੇ ਪ੍ਰਭਾਵ ਸਮਾਪਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਅਤੇ ਹੁਣ ਪੰਜਾਬ ਦੇ ਦਿਲ ਮੰਨੀ ਜਾਂਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰ ਦਿੱਤਾ ਐ। ਉਨ੍ਹਾਂ ਕਿਹਾ ਕਿ ਇਹ ਸੈਨੇਟ ਅੱਧੀ ਸਦੀ ਤੋਂ ਵਧੇਰੇ ਸਮੇਂ ਤੋਂ ਯੂਨੀਵਰਸਿਟੀ ਦੀ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਉਂਦੀ ਆ ਰਹੀ ਸੀ ਪਰ ਕੇਂਦਰ ਦੀ ਭਾਜਪਾ ਨੇ ਆਪਣੀ ਮੰਦਭਾਵਨਾ ਦੇ ਤਹਿਤ ਸੈਨੇਟ ਨੂੰ ਖਤਮ ਕਰ ਦਿੱਤਾ ਐ, ਜਿਸ ਦਾ ਹਰ ਪੰਜਾਬੀ ਵਿਰੋਧ ਕਰਦਾ ਐ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਹ ਫੈਸਲਾ ਤੁਰੰਤ  ਵਾਪਸ ਲੈਣ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here